ਕੋਰੋਨਾ ਦੇ ਵੱਧਦੇ ਮਾਮਲਿਆਂ ''ਤੇ ਕੇਂਦਰ ਨੇ 4 ਸੂਬਿਆਂ ਨੂੰ ਦਿੱਤੀ ਚਿਤਾਵਨੀ

01/08/2021 1:17:54 AM

ਨਵੀਂ ਦਿੱਲੀ - ਕੋਰੋਨਾ ਦੇ ਵੱਧਦੇ ਕੇਸ ਵਿਚਾਲੇ ਕੇਂਦਰ ਸਰਕਾਰ ਨੇ ਚਾਰ ਸੂਬਿਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਦੇਸ਼ ਦੇ 4 ਸੂਬਿਆਂ ਨੂੰ ਪੱਤਰ ਲਿਖ ਕੇ ਸਾਵਧਾਨੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਕੇਂਦਰ ਵਲੋਂ ਮਹਾਰਾਸ਼ਟਰ, ਪੱਛਮੀ ਬੰਗਾਲ, ਛੱਤੀਸਗੜ੍ਹ ਅਤੇ ਕੇਰਲ ਸਰਕਾਰਾਂ ਨੂੰ ਪੱਤਰ ਲਿਖਕੇ ਸਾਵਧਾਨੀ ਅਤੇ ਚੌਕਸੀ ਬਣਾਏ ਰੱਖਣ ਦੇ ਨਾਲ-ਨਾਲ ਕੋਰੋਨਾ ਨੂੰ ਲੈ ਕੇ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਬੋਲੇ ਜਿਆਣੀ, ਪੰਜਾਬ 'ਚ ਲਾਅ ਐਂਡ ਆਰਡਰ 'ਤੇ ਕੀਤੀ ਗੱਲ

ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਇਨ੍ਹਾਂ ਸੂਬਿਆਂ ਨੂੰ ਖ਼ਤ ਲਿਖਕੇ ਸਾਵਧਾਨੀ ਬਰਤਣ ਅਤੇ ਕੋਰੋਨਾ ਦੇ ਵੱਧਦੇ ਮਾਮਲਿਆਂ 'ਤੇ ਸਖ਼ਤ ਅਤੇ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਸੂਬਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਦਰਅਸਲ ਮਹਾਰਾਸ਼ਟਰ, ਛੱਤੀਸਗੜ੍ਹ, ਕੇਰਲ ਅਤੇ ਪੱਛਮੀ ਬੰਗਾਲ ਵਿੱਚ ਦੇਸ਼ ਦੇ ਕੁਲ ਐਕਟਿਵ ਕੋਰੋਨਾ ਕੇਸ ਦਾ 59 ਫੀਸਦੀ ਮਾਮਲਾ ਹੈ। ਕੋਰੋਨਾ ਦੇ ਮਾਮਲਿਆਂ ਵਿੱਚ ਆ ਰਹੀ ਤੇਜ਼ੀ ਨਾਲ ਸਰਕਾਰ ਦੀ ਚਿੰਤਾ ਵੱਧ ਗਈ ਹੈ। ਅਜਿਹੇ ਵਿੱਚ ਸੂਬਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਬਰਤਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੇਂਦਰ ਨੇ ਸੂਬਿਆਂ ਨੂੰ ਕਿਹਾ- ਤਿਆਰ ਰਹੋ, ‘ਜਲਦੀ ਮਿਲੇਗੀ ਟੀਕੇ ਦੀ ਪਹਿਲੀ ਖੇਪ’

ਕੇਂਦਰੀ ਸਿਹਤ ਸਕੱਤਰ ਨੇ ਆਪਣੇ ਪੱਤਰ ਦੇ ਜ਼ਰੀਏ ਸੂਬੇ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਾਂ ਨੂੰ ਫੇਸ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨ ਨੂੰ ਲੈ ਕੇ ਜਾਗਰੂਕ ਕਰਨ। ਤੁਹਾਨੂੰ ਦੱਸ ਦਈਏ ਕਿ ਮਹਾਰਾਸ਼ਟਰ ਵਿੱਚ ਕੋਰੋਨਾ ਦੇ ਕੁਲ 19,54,553 ਮਾਮਲੇ ਹਨ। ਉਥੇ ਹੀ ਛੱਤੀਸਗੜ੍ਹ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੀਆਂ ਦੀ ਗਿਣਤੀ ਵਧਕੇ 2,85,586 ਹੋ ਗਈ ਹੈ। ਇਨ੍ਹਾਂ ਸੂਬਿਆਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਜਿਸ ਨੂੰ ਲੈ ਕੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਸਾਵਧਾਨ ਹੋ ਗਈ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 

Inder Prajapati

This news is Content Editor Inder Prajapati