ਕੇਂਦਰ ਦੀ ਮੀਡੀਆ ਸੰਗਠਨਾਂ ਨੂੰ ਚੇਤਾਵਨੀ, ਜੂਏ ਨਾਲ ਜੁੜੇ ਪਲੇਟਫਾਰਮ ਦੇ ਵਿਗਿਆਪਨ ਕੀਤੇ ਤਾਂ ਹੋਵੇਗੀ ਕਾਰਵਾਈ

08/26/2023 11:56:13 AM

ਨਵੀਂ ਦਿੱਲੀ, (ਭਾਸ਼ਾ)- ਏਸ਼ੀਆ ਕੱਪ ਅਤੇ ਵਿਸ਼ਵ ਕੱਪ ਕ੍ਰਿਕਟ ਵਰਗੇ ਵੱਡੇ ਖੇਡ ਸਮਾਗਮਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਮੀਡੀਆ ਸੰਗਠਨਾਂ ਨੂੰ ਆਨਲਾਈਨ ਸੱਟੇਬਾਜ਼ੀ ਪਲੇਟਫਾਰਮਾਂ ਦੇ ਪ੍ਰਕਾਸ਼ਨ ਜਾਂ ਵਿਗਿਆਪਨ ਦੇ ਖਿਲਾਫ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲਾ ਨੇ ਅਖਬਾਰਾਂ, ਟੈਲੀਵਿਜ਼ਨ ਚੈਨਲਾਂ, ਡਿਜੀਟਲ ਮੀਡੀਆ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਜਾਰੀ ਕੀਤੀ ਸਲਾਹ ਵਿਚ ਕਿਹਾ ਕਿ ਉਹ ਸੱਟੇਬਾਜ਼ੀ ਅਤੇ ਜੂਏ ਨਾਲ ਸਬੰਧਤ ਪਲੇਟਫਾਰਮਾਂ ’ਤੇ ਕਿਸੇ ਵੀ ਤਰ੍ਹਾਂ ਦੇ ਇਸ਼ਤਿਹਾਰ/ਪ੍ਰਚਾਰ ਸਮੱਗਰੀ ਨੂੰ ਪ੍ਰਦਰਸ਼ਿਤ ਕਰਨ ਤੋਂ ਤੁਰੰਤ ਗੁਰੇਜ਼ ਕਰਨ।

ਇਹ ਵੀ ਪੜ੍ਹੋ– ਫਲਾਈਟ 'ਚ ਬੰਬ ਹੈ!... ਮੁੰਬਈ ਪੁਲਸ ਨੂੰ 10 ਸਾਲਾ ਬੱਚੇ ਦੀ ਕਾਲ ਨੇ ਸੁਰੱਖਿਆ ਏਜੰਸੀਆਂ ਨੂੰ ਪਾਈਆਂ ਭਾਜੜਾਂ

ਐਡਵਾਈਜ਼ਰੀ ’ਚ ਕਿਹਾ ਗਿਆ ਹੈ ਕਿ ਜੇਕਰ ਉਹ ਇਸ ਹੁਕਮ ਦੀ ਪਾਲਣਾ ਕਰਨ ’ਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ’ਤੇ ਵੱਖ-ਵੱਖ ਕਾਨੂੰਨਾਂ ਤਹਿਤ ਉਚਿਤ ਕਾਰਵਾਈ ਕੀਤੀ ਜਾਵੇਗੀ।

ਇਸ ਵਿਚ ਕਿਹਾ ਗਿਆ ਹੈ ਕਿ ਕ੍ਰਿਕਟ ਟੂਰਨਾਮੈਂਟਾਂ ਸਮੇਤ ਵੱਡੇ ਖੇਡ ਸਮਾਗਮਾਂ ਦੌਰਾਨ ਜੂਏ ਅਤੇ ਸੱਟੇਬਾਜ਼ੀ ਨਾਲ ਸਬੰਧਤ ਵੱਡੀ ਗਿਣਤੀ ਵਿਚ ਇਸ਼ਤਿਹਾਰ ਦੇਖੇ ਗਏ ਹਨ। ਪਾਕਿਸਤਾਨ ਤੇ ਸ਼੍ਰੀਲੰਕਾ ਵਿਚ 30 ਅਗਸਤ ਤੋਂ ਹੋਣ ਵਾਲੇ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਸਪੱਸ਼ਟ ਸੰਦਰਭ ਵਿਚ ਕਿਹਾ ਗਿਆ ਹੈ ਕਿ ਇਹ ਨੋਟ ਕੀਤਾ ਗਿਆ ਹੈ ਕਿ ਹੁਣ ਤੋਂ ਕੁਝ ਦਿਨਾਂ ਬਾਅਦ ਮਹੱਤਵਪੂਰਨ ਅੰਤਰਰਾਸ਼ਟਰੀ ਖੇਡਾਂ ਹੋਣ ਜਾ ਰਹੀਆਂ ਹਨ।

ਇਹ ਵੀ ਪੜ੍ਹੋ– ਔਰਤ ਨੇ ਏਲੀਅਨ ਵਰਗੇ ਬੱਚੇ ਨੂੰ ਦਿੱਤਾ ਜਨਮ, ਡਾਕਟਰ ਵੀ ਰਹਿ ਗਏ ਹੈਰਾਨ (ਵੀਡੀਓ)

ਸਲਾਹ ਮੁਤਾਬਕ ਇਹ ਨੋਟ ਕੀਤਾ ਗਿਆ ਹੈ ਕਿ ਜੂਏ/ਸੱਟੇਬਾਜ਼ੀ ਦੇ ਪਲੇਟਫਾਰਮਾਂ ਨਾਲ ਜੁੜੇ ਇਸ਼ਤਿਹਾਰ ਨਾ ਸਿਰਫ ਖਪਤਕਾਰਾਂ, ਖਾਸ ਕਰ ਕੇ ਨੌਜਵਾਨਾਂ ਅਤੇ ਬੱਚਿਆਂ ਨੂੰ ਮਹੱਤਵਪੂਰਨ ਵਿੱਤੀ ਅਤੇ ਸਮਾਜਿਕ-ਆਰਥਿਕ ਜੋਖਮ ਵਿਚ ਪਾਉਂਦੇ ਹਨ, ਸਗੋਂ ਮਨੀ ਲਾਂਡਰਿੰਗ ਨੈੱਟਵਰਕ ਨਾਲ ਵੀ ਜੁੜੇ ਹੁੰਦੇ ਹਨ ਅਤੇ ਇਸ ਤਰ੍ਹਾਂ ਉਹ ਵਿੱਤੀ ਖਤਰੇ ਵਿਚ ਪਾਉਂਦੇ ਹਨ। ਸੂਚਨਾ ਤੇ ਪ੍ਰਸਾਰਣ ਮੰਤਰਾਲਾ ਇਸੇ ਤਰ੍ਹਾਂ ਦੀ ਸਲਾਹ ਪਹਿਲਾਂ ਵੀ ਇਸ ਸਾਲ ਅਪ੍ਰੈਲ ਅਤੇ ਪਿਛਲੇ ਸਾਲ ਜੂਨ ਅਤੇ ਅਕਤੂਬਰ ਵਿਚ ਘੱਟ ਤੋਂ ਘੱਟ 3 ਵਾਰ ਜਾਰੀ ਕਰ ਚੁੱਕਾ ਹੈ।

ਇਹ ਵੀ ਪੜ੍ਹੋ– ਹਿਮਾਚਲ : ਕੁੱਲੂ ਤੋਂ ਸਾਹਮਣੇ ਆਈ ਤਬਾਹੀ ਦੀ ਵੀਡੀਓ, ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ 8 ਬਹੁਮੰਜ਼ਿਲਾ ਇਮਾਰਤਾਂ


Rakesh

Content Editor

Related News