ਡੇਢ ਘੰਟੇ ਮਗਰੋਂ ਮੋਦੀ ਕੈਬਨਿਟ ਦੀ ਮੀਟਿੰਗ ਹੋਈ ਖ਼ਤਮ, ਮਹਿਲਾ ਰਾਖਵੇਂਕਰਨ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

09/18/2023 10:10:37 PM

ਨੈਸ਼ਨਲ ਡੈਸਕ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵਿਸ਼ੇਸ਼ ਸੈਸ਼ਨ ਵਿਚਾਲੇ ਕੈਬਨਿਟ ਦੀ ਬੈਠਕ ਬੁਲਾਈ। ਇਹ ਮੀਟਿੰਗ ਸੰਸਦ ਦੇ ਅਨੇਕਸੀ ਹਾਲ ਵਿਚ ਕਰੀਬ ਡੇਢ ਘੰਟੇ ਤੱਕ ਚੱਲੀ। ਇਸ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਸਾਰੇ ਕੈਬਨਿਟ ਮੰਤਰੀ ਮੌਜੂਦ ਸਨ। ਪੀ.ਐੱਮ. ਮੋਦੀ ਨੇ ਬੈਠਕ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਕੀ ਹੋਇਆ? ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕੋਈ ਪ੍ਰੈੱਸ ਬ੍ਰੀਫਿੰਗ ਨਹੀਂ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - ਜੱਜ ਕਰੇਗਾ 6 ਮਹੀਨੇ ਦੀ ਮਾਸੂਮ ਬੱਚੀ ਦੀ 'ਜ਼ਿੰਦਗੀ ਦਾ ਫ਼ੈਸਲਾ', ਮਾਪਿਆਂ ਨੇ ਅਦਾਲਤ 'ਚ ਲਗਾਈ ਗੁਹਾਰ

ਸੂਤਰਾਂ ਮੁਤਾਬਕ ਕੈਬਨਿਟ 'ਚ ਮਹਿਲਾ ਰਾਖਵੇਂਕਰਨ ਸਮੇਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ। ਵਿਸ਼ੇਸ਼ ਸੈਸ਼ਨ ਦੇ ਐਲਾਨ ਤੋਂ ਬਾਅਦ ਲਗਾਤਾਰ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸਰਕਾਰ ਕੀ ਕਰਨ ਜਾ ਰਹੀ ਹੈ? ਜਾਣਕਾਰੀ ਮੁਤਾਬਕ ਇਸ ਬੈਠਕ 'ਚ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਚਰਚਾ ਕੀਤੀ ਗਈ। ਇਹ ਰਵਾਇਤ ਰਹੀ ਹੈ ਕਿ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਬ੍ਰੀਫਿੰਗ ਹੁੰਦੀ ਹੈ ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ। ਮੰਤਰੀ ਮੰਡਲ ਵਿਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਸਿੱਧੇ ਸੰਸਦ ਨੂੰ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਸੋਮਵਾਰ ਤੋਂ ਸੰਸਦ ਦਾ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਇਹ ਵਿਸ਼ੇਸ਼ ਸੈਸ਼ਨ 22 ਸਤੰਬਰ ਤਕ ਚੱਲੇਗਾ। ਐਤਵਾਰ ਨੂੰ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਸਰਕਾਰ ਨੇ ਵਿਰੋਧੀ ਧਿਰ ਨੂੰ 8 ਬਿੱਲ ਪੇਸ਼ ਕਰਨ ਦੀ ਜਾਣਕਾਰੀ ਦਿੱਤੀ ਸੀ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਕੱਲ੍ਹ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News