ਨਾਗਰਿਕਤਾ ਦੇ ਨਾਂ ’ਤੇ ਮਤੂਆ ਭਾਈਚਾਰੇ ਨੂੰ ਭੁਲੇਖੇ ’ਚ ਪਾ ਰਹੀ ਕੇਂਦਰ ਸਰਕਾਰ : ਮਮਤਾ

Friday, Mar 06, 2026 - 07:53 AM (IST)

ਨਾਗਰਿਕਤਾ ਦੇ ਨਾਂ ’ਤੇ ਮਤੂਆ ਭਾਈਚਾਰੇ ਨੂੰ ਭੁਲੇਖੇ ’ਚ ਪਾ ਰਹੀ ਕੇਂਦਰ ਸਰਕਾਰ : ਮਮਤਾ

ਕੋਲਕਾਤਾ (ਭਾਸ਼ਾ) - ਮਮਤਾ ਬੈਨਰਜੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਗਰਿਕਤਾ ਦੇ ਨਾਂ ’ਤੇ ਮਤੂਆ ਭਾਈਚਾਰੇ ਨੂੰ ਬੇਭਰੋਸਗੀ ਅਤੇ ਭੁਲੇਖੇ ਦੀ ਸਥਿਤੀ ’ਚ ਧੱਕ ਰਹੀ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮਤੂਆ ਭਾਈਚਾਰੇ ਦੀ ਕੁਲਮਾਤਾ ਵੀਣਾਪਾਣਿ ਦੇਵੀ (ਬੜੋ ਮਾ) ਦੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਹ ਦੋਸ਼ ਲਾਇਆ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਮਤੂਆ ਭਾਈਚਾਰੇ ਦੇ ਲੋਕਾਂ ਦੀ ਪਛਾਣ ’ਤੇ ਹੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ - 92 ਹਜ਼ਾਰ ਬਿਜਲੀ ਦਾ ਬਿੱਲ! ਸਮਾਰਟ ਮੀਟਰ ਨੇ ਟੈਨਸ਼ਨ 'ਚ ਪਾਇਆ ਹਿਮਾਚਲ ਦਾ ਦੁਕਾਨਦਾਰ

ਇਸ ਦੇ ਨਾਲ ਹੀ ਮਮਤਾ ਬੈਨਰਜੀ ਨੇ ਕਿਹਾ ਕਿ ਐੱਸ. ਆਈ. ਆਰ. (ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ) ਰਾਹੀਂ ਮਤੂਆ ਭਾਈਚਾਰੇ ਦੇ ਲੋਕਾਂ ਨੂੰ ਵੋਟਰ ਸੂਚੀ ’ਚੋਂ ਜਾਣਬੁੱਝ ਕੇ ਬਾਹਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕ ਪੀੜ੍ਹੀਆਂ ਤੋਂ ਇਸ ਦੇਸ਼ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਦੀ ਵੋਟ ਨਾਲ ਸਰਕਾਰਾਂ ਚੁਣੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਹੁਣ ਨਾਗਰਿਕਤਾ ਦੇ ਨਾਂ ’ਤੇ ਬੇਭਰੋਸਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਈਚਾਰੇ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਵਾਲੇ ਹਰ ਕਦਮ ਦਾ ਵਿਰੋਧ ਕਰੇਗੀ ਅਤੇ ਬੰਗਾਲ ਦੇ ਲੋਕਾਂ ਨੂੰ ਕੋਈ ਨੁਕਸਾਨ ਨਹੀਂ ਹੋਣ ਦੇਵੇਗੀ।

ਇਹ ਵੀ ਪੜ੍ਹੋ - ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ ਮੁਫ਼ਤ ਯਾਤਰਾ ਦੇ ਨਾਲ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News