ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਕਰੋੜਾਂ ਕਿਸਾਨਾਂ ਦੇ ਖਾਤਿਆਂ 'ਚ ਪਾਏ 2-2 ਹਜ਼ਾਰ ਰੁਪਏ

11/15/2023 2:57:30 PM

ਨਵੀਂ ਦਿੱਲੀ - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਖੁੰਟੀ ਵਿੱਚ ਤੀਜੇ ਆਦਿਵਾਸੀ ਮਾਣ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਕਰੋੜਾਂ ਕਿਸਾਨਾਂ ਦੇ ਖਾਤਿਆਂ 'ਚ 2-2 ਹਜ਼ਾਰ ਰੁਪਏ ਟਰਾਂਸਫਰ ਕੀਤੇ ਗਏ ਹਨ। 

ਇਹ ਵੀ ਪੜ੍ਹੋ - 7 ਸਾਲ ਪਹਿਲਾਂ ਵਾਪਰੇ ਹਾਦਸੇ 'ਚ ਕੋਰਟ ਦਾ ਅਹਿਮ ਫ਼ੈਸਲਾ, ਕਿਹਾ-ਬੀਮਾ ਕੰਪਨੀ ਦੇਵੇਗੀ 2 ਕਰੋੜ ਦਾ ਮੁਆਵਜ਼ਾ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ 8 ਕਰੋੜ 11 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 18610 ਕਰੋੜ ਰੁਪਏ ਟਰਾਂਸਫਰ ਕੀਤੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਰਾਹੀਂ ਪਹਿਲਾਂ ਹੀ ਸੂਚਿਤ ਕੀਤਾ ਸੀ ਕਿ ਪ੍ਰਧਾਨ ਮੰਤਰੀ ਕਿਸਾਨ ਦੀ 15ਵੀਂ ਕਿਸ਼ਤ 15 ਨਵੰਬਰ ਨੂੰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਹੋਇਆ ਸਸਤਾ, ਜਾਣੋ ਅੱਜ ਦਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News