ਕੋਲਕਾਤਾ ਕਾਂਡ ਮਗਰੋਂ ਕੇਂਦਰ ਸਰਕਾਰ ਅਲਰਟ: ਡਾਕਟਰ ਖ਼ਿਲਾਫ਼ ਹਿੰਸਾ ਹੋਈ ਤਾਂ 6 ਘੰਟਿਆਂ ਦੇ ਅੰਦਰ ਹੋਵੇਗੀ FIR

Friday, Aug 16, 2024 - 02:11 PM (IST)

ਨਵੀਂ ਦਿੱਲੀ : ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 9 ਅਗਸਤ ਦੀ ਰਾਤ ਨੂੰ ਇੱਕ 31 ਸਾਲਾ ਸਿਖਿਆਰਥੀ ਮਹਿਲਾ ਡਾਕਟਰ ਦੀ ਲਾਸ਼ ਮਿਲਣ ਦੀ ਘਟਨਾ ਨੇ ਡਾਕਟਰੀ ਭਾਈਚਾਰੇ ਵਿੱਚ ਡੂੰਘਾ ਗੁੱਸਾ ਅਤੇ ਰੋਸ ਪੈਦਾ ਕਰ ਦਿੱਤਾ ਹੈ। ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਫਿਰ ਕਤਲ ਕੀਤੇ ਜਾਣ ਦੇ ਮਾਮਲੇ ਨੇ ਦੇਸ਼ ਭਰ ਵਿੱਚ ਰੋਸ ਦੀ ਲਹਿਰ ਛੇੜ ਦਿੱਤੀ ਹੈ। ਇਸ ਘਿਨਾਉਣੇ ਅਪਰਾਧ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਹਨ।

ਇਹ ਵੀ ਪੜ੍ਹੋ ਬਾਥਰੂਮ ਕਰਨ ਗਏ ਵਿਅਕਤੀ ਨੂੰ ਸੁੰਨਸਾਨ ਜਗ੍ਹਾ ਤੋਂ ਮਿਲਿਆ ਸੂਟਕੇਸ, ਖੋਲ੍ਹਦੇ ਸਾਰ ਉੱਡ ਗਏ ਉਸ ਦੇ ਹੋਸ਼

ਸਿਹਤ ਮੰਤਰਾਲੇ ਨੇ ਸਾਰੀਆਂ ਸਿਹਤ ਸੰਸਥਾਵਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਡਾਕਟਰਾਂ 'ਤੇ ਹਮਲੇ ਜਾਂ ਹਿੰਸਾ ਦੇ ਮਾਮਲਿਆਂ ਵਿੱਚ ਛੇ ਘੰਟਿਆਂ ਦੇ ਅੰਦਰ ਐੱਫਆਈਆਰ ਦਰਜ ਕਰਨੀ ਹੋਵੇਗੀ। ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਡਾਕਟਰਾਂ 'ਤੇ ਹੋਏ ਹਮਲੇ ਜਾਂ ਹਿੰਸਾ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਘਟਨਾ ਦੇ ਛੇ ਘੰਟਿਆਂ ਦੇ ਅੰਦਰ ਐੱਫਆਈਆਰ ਦਰਜ ਕੀਤੀ ਜਾਵੇਗੀ। ਇਸ ਸਬੰਧੀ ਸਾਰੀਆਂ ਸਿਹਤ ਸੰਸਥਾਵਾਂ ਨੂੰ ਇੱਕ ਮੀਮੋ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਡਾਕਟਰ ਵਿਰੁੱਧ ਹਿੰਸਾ ਦੀ ਸੂਰਤ ਵਿੱਚ ਘਟਨਾ ਦੇ ਛੇ ਘੰਟਿਆਂ ਦੇ ਅੰਦਰ ਐੱਫਆਈਆਰ ਦਰਜ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ ਸਾਈਕਲ 'ਤੇ ਸਵਾਰ ਹੋ ਕੁੜੀ ਨੇ ਇਸ ਅੰਦਾਜ਼ 'ਚ ਮਨਾਇਆ ਆਜ਼ਾਦੀ ਦਿਵਸ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ

ਇਸ ਜ਼ਿੰਮੇਵਾਰੀ ਸੰਸਥਾ ਦੇ ਮੁਖੀ ਦੀ ਹੋਵੇਗੀ, ਜੋ ਇਸ ਪ੍ਰਕਿਰਿਆ ਨੂੰ ਯਕੀਨੀ ਬਣਾਉਣਗੇ। ਦੱਸ ਦੇਈਏ ਕਿ 9 ਅਗਸਤ ਦੀ ਰਾਤ ਨੂੰ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੈਮੀਨਾਰ ਹਾਲ ਵਿੱਚ 31 ਸਾਲਾ ਸਿਖਿਆਰਥੀ ਮਹਿਲਾ ਡਾਕਟਰ ਦੀ ਲਾਸ਼ ਮਿਲੀ ਸੀ। ਸਰੀਰ 'ਤੇ ਸੱਟਾਂ ਦੇ ਨਿਸ਼ਾਨ ਅਤੇ ਖੂਨ ਵਹਿਣ ਦੇ ਸਬੂਤ ਮਿਲੇ ਹਨ। ਜਾਂਚ ਦੌਰਾਨ ਸਾਹਮਣੇ ਆਇਆ ਕਿ ਡਾਕਟਰ ਨਾਲ ਬਲਾਤਕਾਰ ਕਰ ਉਸ ਦਾ ਕਤਲ ਕੀਤਾ ਗਿਆ। ਪੁਲਸ ਨੇ ਇਸ ਮਾਮਲੇ 'ਚ ਦੋਸ਼ੀ ਸੰਜੇ ਰਾਏ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ। ਹਾਲਾਂਕਿ ਸ਼ੱਕ ਹੈ ਕਿ ਇਸ ਅਪਰਾਧ 'ਚ ਕਈ ਲੋਕ ਸ਼ਾਮਲ ਹੋ ਸਕਦੇ ਹਨ।

ਇਹ ਵੀ ਪੜ੍ਹੋ ਕੋਲਕਾਤਾ ਡਾਕਟਰ ਰੇਪ-ਮਰਡਰ ਮਾਮਲੇ 'ਚ ਦੋ ਵੱਡੇ ਖੁਲਾਸੇ: ਬਲਾਤਕਾਰ ਨਹੀਂ ਗੈਂਗਰੇਪ, ਕੁੜੀ ਨੂੰ ਵੇਖ ਬੇਹੋਸ਼ ਹੋਏ ਪਿਤਾ

ਕੇਂਦਰ ਸਰਕਾਰ ਦਾ ਇਹ ਨਿਰਦੇਸ਼ ਡਾਕਟਰਾਂ ਦੇ ਪ੍ਰਤੀ ਵੱਧ ਰਹੀ ਹਿੰਸਾ ਅਤੇ ਹਮਲਿਆਂ ਖ਼ਿਲਾਫ਼ ਸਖ਼ਤ ਸੰਦੇਸ਼ ਹੈ। ਸਰਕਾਰ ਦਾ ਉਦੇਸ਼ ਅਜਿਹੀਆਂ ਘਟਨਾਵਾਂ ਲਈ ਤੁਰੰਤ ਅਤੇ ਪ੍ਰਭਾਵੀ ਜਵਾਬ ਦੇਣਾ, ਮੈਡੀਕਲ ਪੇਸ਼ੇਵਰਾਂ ਲਈ ਸੁਰੱਖਿਅਤ ਕੰਮ ਕਰਨ ਵਾਲੇ ਮਾਹੌਲ ਨੂੰ ਯਕੀਨੀ ਬਣਾਉਣਾ ਅਤੇ ਇਸ ਖੇਤਰ ਵਿੱਚ ਕੰਮ ਕਰਨ ਵਾਲਿਆਂ ਦੀ ਸੁਰੱਖਿਆ ਨੂੰ ਪ੍ਰਮੁੱਖ ਤਰਜੀਹ ਦੇਣਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News