ਭਲਕੇ ਮਿਲੇਗਾ ਦੀਵਾਲੀ ਦਾ ਤੋਹਫ਼ਾ! ਕੇਂਦਰ ਸਰਕਾਰ ਦੇਣ ਜਾ ਰਹੀ ਵੱਡੀ ਸੌਗਾਤ
Monday, Oct 28, 2024 - 09:39 AM (IST)
ਨੈਸ਼ਨਲ ਡੈਸਕ: ਕੇਂਦਰ ਸਰਕਾਰ ਦੀਵਾਲੀ ਤੋਂ ਪਹਿਲਾਂ 70 ਸਾਲ ਤੇ ਇਸ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਸਿਹਤ ਬੀਮਾ ਦੀ ਸੌਗਾਤ ਦੇਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਬਜ਼ੁਰਗਾਂ ਲਈ ਆਯੂਸ਼ਮਾਨ ਭਾਰਤ ਪ੍ਰਧਾਨਮੰਤਰੀ ਜਨ ਅਰੋਗਿਆ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਨਾਲ ਤਕਰੀਬਨ 4.5 ਕਰੋੜ ਪਰਿਵਾਰਾਂ ਦੇ ਤਕਰੀਬਨ 6 ਕਰੋੜ ਨਾਗਰਿਕਾਂ ਨੂੰ ਫ਼ਾਇਦਾ ਹੋਵੇਗਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ 70 ਸਾਲ ਜਾਂ ਉਸ ਤੋਂ ਵੱਧ ਉਮਰ ਦਾ ਹਰ ਵਿਅਕਤੀ ਨੂੰ ਆਯੂਸ਼ਮਾਨ ਕਾਰਡ ਦੇ ਯੋਗ ਹੋਵੇਗਾ, ਭਾਵੇਂ ਉਹ ਅਮੀਰ ਹੋਵੇ ਜਾਂ ਗਰੀਬ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ
ਇਹ ਯੋਜਨਾ ਸ਼ੁਰੂ ਹੋਣ ਨਾਲ ਸੀਨੀਅਰ ਸੀਟੀਜ਼ਨ ਕਿਸੇ ਵੀ ਸੂਚੀਬੱਧ ਹਸਪਤਾਲ ਵਿਚ 5 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਮੌਜੂਦਾ ਯੋਜਨਾ ਤਹਿਤ ਲਾਭਪਾਤਰੀਆਂ ਵਿਚ 49 ਫ਼ੀਸਦੀ ਔਰਤਾਂ ਹਨ। ਸਿਹਤ ਮੰਤਰਾਲੇ ਨੇ ਪਹਿਲਾਂ ਦੱਸਿਆ ਸੀ ਕਿ ਇਸ ਯੋਜਨਾ ਤਹਿਤ ਆਮ ਜਨਤਾ ਨੂੰ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਫ਼ਾਇਦਾ ਹੋਇਆ ਹੈ।
33 ਸੂਬਿਆਂ 'ਚ ਹੋਵੇਗੀ ਲਾਗੂ
ਇਹ ਯੋਜਨਾ ਫ਼ਿਲਹਾਲ ਦਿੱਲੀ, ਓਡੀਸ਼ਾ ਤੇ ਪੱਛਮੀ ਬੰਗਾਲ ਨੂੰ ਛੱਡ ਕੇ 33 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਲਾਗੂ ਕੀਤੀ ਜਾ ਰਹੀ ਹੈ। ਇਸ ਤਹਿਤ ਲੋਕਾਂ ਨੂੰ PMJAY ਪੋਰਟਲ ਜਾਂ ਆਯੂਸ਼ਮਾਨ ਐਪ 'ਤੇ ਰਜਿਸਟ੍ਰੇਸ਼ਨ ਕਰਨੀ ਹੋਵੇਗੀ, ਜਿਨ੍ਹਾਂ ਲੋਕਾਂ ਕੋਲ ਪਹਿਲਾਂ ਤੋਂ ਆਯੂਸ਼ਮਾਨ ਕਾਰਡ ਹਨ, ਉਨ੍ਹਾਂ ਨੂੰ ਨਵੇਂ ਕਾਰਡ ਲਈ ਦੁਬਾਰਾ ਅਪਲਾਈ ਕਰਨਾ ਹੋਵੇਗਾ ਤੇ ਆਪਣਾ E-KYC ਦੁਬਾਰਾ ਕਰਵਾਉਣਾ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਬੰਦੀਛੋੜ ਦਿਵਸ ਮੌਕੇ ਇਨ੍ਹਾਂ ਗੁਰਦੁਆਰਿਆਂ 'ਚ ਨਹੀਂ ਕੀਤੀ ਜਾਵੇਗੀ ਦੀਪਮਾਲਾ, ਜਾਣੋ ਵਜ੍ਹਾ
ਵਾਧੂ ਟਾਪ-ਅੱਪ ਕਵਰ ਦੀ ਵੀ ਸਹੂਲਤ
AB PMJAY ਤਹਿਤ ਪਹਿਲਾਂ ਤੋਂ ਹੀ ਕਵਰ ਪਰਿਵਾਰਾਂ ਨਾਲ ਸਬੰਧਤ 70 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਆਪਣੇ ਲਈ ਹਰ ਸਾਲ 5 ਲੱਖ ਰੁਪਏ ਤਕ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ। ਉਨ੍ਹਾਂ ਨੂੰ ਇਸ ਨੂੰ ਪਰਿਵਾਰ ਦੇ ਬਾਕੀ ਮੈਂਬਰਾਂ ਨਾਲ ਸਾਂਝਾ ਨਹੀਂ ਕਰਨਾ ਹੋਵੇਗਾ। ਇਨ੍ਹਾਂ ਨਾਗਰਿਕਾਂ ਨੂੰ ਹਰ ਸਾਲ 5 ਲੱਖ ਰੁਪਏ ਤਕ ਦਾ ਕਵਰ ਮਿਲੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8