ਕੇਂਦਰੀ ਕਾਮਿਆਂ ਨੂੰ ਮੋਦੀ ਸਰਕਾਰ ਦਾ ਤੋਹਫਾ, ਮਹਿੰਗਾਈ ਭੱਤਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕੀਤਾ

07/14/2021 2:51:36 PM

ਨਵੀਂ ਦਿੱਲੀ– ਕੋਰੋਨਾ ਸੰਕਟ ਅਤੇ ਵਧਦੀ ਮਹਿੰਗਾਈ ਵਿਚਕਾਰ ਕੇਂਦਰ ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ, ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤਾ (DA) 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰ ਦਿੱਤਾ ਹੈ। ਯਾਨੀ ਮਹਿੰਗਾਈ ਭੱਤੇ ’ਚ ਕੁੱਲ 11 ਫੀਸਦੀ ਦਾ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਬੁੱਧਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ ’ਚ ਇਹ ਫੈਸਲਾ ਲਿਆ ਗਿਆ ਹੈ। 

ਦੱਸ ਦੇਈਏ ਕਿ ਕੇਂਦਰੀ ਕਾਮਿਆਂ ਦੇ ਮਹਿੰਗਾਈ ਭੱਤੇ ਦੀਆਂ ਤਿੰਨ ਕਿਸਤਾਂ ਆਉਣੀਆਂ ਬਾਕੀ ਸਨ। ਕੋਰੋਨਾ ਸੰਕਟ ਦੌਰਾਨ ਸਰਕਾਰ ਵਲੋਂ ਮਹਿੰਗਾਈ ਭੱਤੇ ’ਤੇ ਰੋਕ ਲਗਾ ਦਿੱਤੀ ਸੀ। ਹੁਣ ਮਹਿੰਗਾਈ ਭੱਤਾ ਵਧਣ ਤੋਂ ਬਾਅਦ ਸਤੰਬਰ ਤੋਂ ਬੰਪਰ ਸੈਲਰੀ ਆਉਣ ਦੀ ਉਮੀਦ ਹੈ। 

ਕੈਬਨਿਟ ਵਿਸਤਾਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਬੁੱਧਵਾਰ ਨੂੰ ਕੇਂਦਰੀ ਕੈਬਨਿਟ ਦੀ ਦੂਜੀ ਅਹਿਮ ਬੈਠਕ ਹੋਈ। ਕਰੀਬ ਇਕ ਸਾਲ ਬਾਅਦ ਇਹ ਬੈਠਕ ਆਹਮੋ-ਸਾਹਮਣੇ ਹੋਈ ਹੈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਦੁਪਹਿਰ 3 ਵਜੇ ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਜਾਵੇਗੀ। 

ਕੇਂਦਰੀ ਕੈਬਨਿਟ ਤੋਂ ਬਾਅਦ ਸ਼ਾਮ ਨੂੰਚਾਰ ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮੰਤਰੀ ਮੰਡਲ ਦੇ ਸਾਥੀਆਂ ਨਾਲ ਵੀ ਮੰਥਨ ਕਰਨਗੇ। 

Rakesh

This news is Content Editor Rakesh