ਕਿਸਾਨਾਂ ਨੇ ਦਿੱਤੀ ਚਿਤਾਵਨੀ, 3 ਵਜੇ ਫੈਸਲਾ ਨਾ ਹੋਇਆ ਤਾਂ ਬੈਰੀਕੇਡ ਤੋੜ ਕੇ ਜੰਤਰ-ਮੰਤਰ ਜਾਵਾਂਗੇ
Tuesday, Dec 01, 2020 - 12:00 PM (IST)
ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਚੱਲੋ ਮੁਹਿੰਮ ਦੇ ਅਧੀਨ ਅੰਦੋਲਨ ਕਰ ਰਹੇ ਕਿਸਾਨਾਂ ਨੇ ਮਾਮਲੇ 'ਤੇ ਗੱਲਬਾਤ ਕਰ ਰਹੀ ਸਰਕਾਰ ਨੂੰ ਖੁੱਲ੍ਹੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਨੇ ਕਿਹਾ ਹੈ ਕਿ ਜੇਕਰ ਅੱਜ ਯਾਨੀ ਮੰਗਲਵਾਰ ਨੂੰ 3 ਵਜੇ ਤੱਕ ਫੈਸਲਾ ਨਹੀਂ ਹੋਇਆ ਤਾਂ ਉਹ ਬੈਰੀਕੇਡ ਤੋੜ ਕੇ ਜੰਤਰ-ਮੰਤਰ ਤੱਕ ਜਾਣਗੇ। ਕਿਸਾਨਾਂ ਨੇ ਸਾਫ਼ ਲਹਿਜੇ 'ਚ ਕਿਹਾ ਹੈ ਕਿ ਉਹ ਪਿਛਲੇ ਢਾਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਫਿਰ ਵੀ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਰਿਹਾ। ਇਸ ਲਈ ਕਿਸਾਨ ਹੁਣ ਬਰਦਾਸ਼ਤ ਨਹੀਂ ਕਰਨਗੇ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਦਾ ਜ਼ਬਰਦਸਤ ਹੰਗਾਮਾ, ਟਰੈਕਟਰਾਂ ਨਾਲ ਹਟਾਏ ਬੈਰੀਕੇਡ
ਦੱਸਣਯੋਗ ਹੈ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਜ਼ਾਰਾਂ ਕਿਸਾਨ ਦਿੱਲੀ ਨਾਲ ਲੱਗਦੇ ਬਾਰਡਰਾਂ 'ਤੇ ਮੰਗਲਵਾਰ ਨੂੰ ਲਗਾਤਾਰ 6ਵੇਂ ਦਿਨ ਡਟੇ ਹਨ। ਕਿਸਾਨਾਂ ਨੂੰ ਖ਼ਦਸ਼ਾ ਹੈ ਕਿ ਇਨ੍ਹਾਂ ਕਾਨੂੰਨਾਂ ਕਾਰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖਤਮ ਹੋ ਜਾਵੇਗਾ। ਤੋਮਰ ਨੇ ਸੋਮਵਾਰ ਨੂੰ ਕਿਹਾ ਸੀ ਕਿ ਕੋਵਿਡ-19 ਅਤੇ ਠੰਡ ਨੂੰ ਵੇਖਦਿਆਂ ਅਸੀਂ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨੂੰ ਤੈਅ ਸਮਾਂ 3 ਦਸੰਬਰ ਦੀ ਬੈਠਕ ਤੋਂ ਪਹਿਲਾਂ ਚਰਚਾ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਬੈਠਕ 1 ਦਸੰਬਰ ਨੂੰ ਰਾਸ਼ਟਰੀ ਰਾਜਧਾਨੀ ਸਥਿਤ ਵਿਗਿਆਨ ਭਵਨ 'ਚ ਦੁਪਹਿਰ 3 ਵਜੇ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦਲੋਨ: ਕੇਂਦਰ ਦੇ ਗੱਲਬਾਤ ਦੇ ਸੱਦੇ 'ਤੇ ਚਰਚਾ ਲਈ ਕਿਸਾਨ ਜਥੇਬੰਦੀਆਂ ਨੇ ਬੁਲਾਈ ਬੈਠਕ