ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Friday, Jan 15, 2021 - 05:15 PM (IST)

ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

ਨਵੀਂ ਦਿੱਲੀ–  ਕੇਂਦਰ ਅਤੇ ਕਿਸਾਨਾਂ ਵਿਚਾਲੇ ਹੋ ਰਹੀ 9ਵੇਂ ਗੇੜ ਦੀ ਬੈਠਕ ਖ਼ਤਮ ਹੋ ਗਈ ਹੈ। ਅੱਜ ਦੀ ਇਹ ਬੈਠਕ ਵੀ ਬੇਸਿੱਟਾ ਰਹੀ ਹੈ। ਹੁਣ 19 ਜਨਵਰੀ ਨੂੰ ਦੁਪਹਿਰ 12 ਵਜੇ ਸਰਕਾਰ ਅਤੇ ਕਿਸਾਨਾਂ ਦੀ ਮੁੜ ਬੈਠਕ ਹੋਵੇਗੀ। ਸਰਕਾਰ ਅਤੇ ਕਿਸਾਨਾਂ ਵਿਚਾਲੇ ਇਸ ਵਾਰ ਵੀ ਆਪਣੇ-ਆਪਣੇ ਰੁਖ ’ਤੇ ਅੜੇ ਰਹਿਣ ਕਾਰਨ ਕੋਈ ਸਹਿਮਤੀ ਨਹੀਂ ਬਣੀ। ਬੈਠਕ ’ਚ ਸਰਕਾਰ ਵਲੋਂ ਕਿਸਾਨਾਂ ਨੂੰ ਮੁੜ ਖੇਤੀ ਕਾਨੂੰਨਾਂ ’ਚ ਸੋਧ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਸੀ, ਜਿਸ ਨੂੰ ਕਿਸਾਨਾਂ ਵਲੋਂ ਠੁਕਰਾ ਦਿੱਤਾ ਗਿਆ ਸੀ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਬੇਜਿੱਦ ਹਨ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਰੱਦ ਤੋਂ ਘੱਟ ਕੁਝ ਨਹੀਂ ਚਾਹੀਦਾ। ਉੱਥੇ ਹੀ ਬੈਠਕ ’ਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰਟ ਕਾਨੂੰਨਾਂ ’ਤੇ ਰੋਕ ਲਗਾ ਚੁਕੀ ਹੈ, ਹੁਣ ਸਿਰਫ਼ ਕਾਨੂੰਨਾਂ ’ਚ ਸੋਧ ਦੀ ਜ਼ਰੂਰਤ ਹੈ। ਤੋਮਰ ਨੇ ਕਿਸਾਨਾਂ ਤੋਂ ਪੁੱਛਿਆ ਹੈ ਕਿ ਤੁਸੀਂ ਹੀ ਦੱਸੋ ਕਿਵੇਂ ਕੱਢਣਾ ਹੈ ਕਿ ਮਸਲੇ ਦਾ ਹੱਲ। ਤੋਮਰ ਨੇ ਕਿਸਾਨਾਂ ਤੋਂ ਸੁਝਾਅ ਮੰਗੇ ਹਨ। ਪਰ ਕਿਸਾਨ ਸਿਰਫ਼ ਕਾਨੂੰਨ ਰੱਦ ਕਰਨ ਦੀ ਜਿੱਦ ’ਤੇ ਅੜੇ ਹੋਏ ਹਨ। 

ਇਹ ਵੀ ਪੜ੍ਹੋ : ਬੈਠਕ ਦੌਰਾਨ ਖੇਤੀਬਾੜੀ ਮੰਤਰੀ ਨੇ SC ਦੇ ਫ਼ੈਸਲੇ ਦਾ ਦਿੱਤਾ ਹਵਾਲਾ, ਕਿਹਾ- ਹੁਣ ਸਿਰਫ਼ ਸੋਧਾਂ ਦੀ ਗੱਲ ਹੋਵੇ

ਨਰੇਂਦਰ ਤੋਮਰ ਵਲੋਂ ਕਿਸਾਨਾਂ ਨੇ ਅੜੀਅਲ ਰਵੱਈਏ ’ਤੇ ਨਾਰਾਜ਼ਗੀ ਜਤਾਈ ਹੈ। ਬੈਠਕ ’ਚ ਕਿਸਾਨਾਂ ਤੋਂ ਸਰਕਾਰ ਨੇ ਪੁੱਛਿਆ ਸੀ ਕਿ ਜੇਕਰ ਐੱਮ.ਐੱਸ.ਪੀ. ’ਤੇ ਸਹਿਮਤੀ ਬਣੀ ਤਾਂ ਕੀ ਉਹ ਅੰਦੋਲਨ ਖ਼ਤਮ ਕਰਨਗੇ। ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਬਿਨਾਂ ਕਾਨੂੰਨ ਵਾਪਸੀ ਦੇ ਅੰਦੋਲਨ ਖ਼ਤਮ ਨਹੀਂ ਹੋਵੇਗਾ। ਕਿਸਾਨ ਜਥੇਬੰਦੀਆਂ ਸ਼ਨੀਵਾਰ ਨੂੰ ਅਗਲੀ ਰਣਨੀਤੀ ’ਤੇ ਮੰਥਨ ਕਰਨਗੀਆਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਅਤੇ ਕਿਸਾਨਾਂ ਵਿਚਾਲੇ 8 ਬੈਠਕਾਂ ਹੋ ਚੁਕੀਆਂ ਹਨ। ਜੋ ਬੇਸਿੱਟਾ ਰਹੀਆਂ ਹਨ। ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਕੋਲ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। 

ਇਹ ਵੀ ਪੜ੍ਹੋ : ਜੰਤਰ ਮੰਤਰ ਧਰਨੇ ‘ਤੇ ਪੁੱਜੇ ਰਾਹੁਲ-ਪ੍ਰਿਯੰਕਾ ਗਾਂਧੀ, ਬੋਲੇ- ‘ਕਿਸਾਨ ਨਾ ਤਾਂ ਝੁਕਣਗੇ ਅਤੇ ਨਾ ਹੀ ਡਰਨਗੇ’

ਨੋਟ : ਸਰਕਾਰ ਅਤੇ ਕਿਸਾਨਾਂ ਦੀ ਇਹ ਬੈਠਕ ਵੀ ਰਹੀ ਬੇਸਿੱਟਾ ਰਹਿਣ ਬਾਰੇ ਕੀ ਹੈ ਤੁਹਾਡੀ ਰਾਏ


author

DIsha

Content Editor

Related News