ਕਿਸਾਨਾਂ ਨੂੰ ਤੋਹਫ਼ਾ, ਕੇਂਦਰ ਸਰਕਾਰ ਨੇ ਗੰਨੇ ਦਾ ਸਮਰਥਨ ਮੁੱਲ ਵਧਾਉਣ ਦਾ ਕੀਤਾ ਫ਼ੈਸਲਾ
Wednesday, Jun 28, 2023 - 04:21 PM (IST)
ਨਵੀਂ ਦਿੱਲੀ (ਭਾਸ਼ਾ) : ਕੇਂਦਰ ਸਰਕਾਰ ਨੇ ਅੱਜ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ 2023-24 ਸੀਜ਼ਨ ਲਈ ਗੰਨੇ ਦਾ ਵਾਜਬ ਅਤੇ ਲਾਭਕਾਰੀ ਮੁੱਲ (FRP) ਵਿੱਚ 10 ਰੁਪਏ ਦਾ ਵਾਧਾ ਕਰਕੇ 315 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। FRP ਉਹ ਘੱਟੋ-ਘੱਟ ਕੀਮਤ ਹੈ, ਜੋ ਖੰਡ ਮਿੱਲਾਂ ਨੂੰ ਗੰਨਾ ਕਿਸਾਨਾਂ ਨੂੰ ਅਦਾ ਕਰਨੀ ਪੈਂਦੀ ਹੈ। ਗੰਨੇ ਦਾ ਸੀਜ਼ਨ ਅਕਤੂਬਰ ਦੇ ਮਹੀਨੇ ਤੋਂ ਸ਼ੁਰੂ ਹੁੰਦਾ ਹੈ।
ਇਹ ਵੀ ਪੜ੍ਹੋ : ਰਾਤ ਨੂੰ AC ਚਲਾਇਆ ਤਾਂ ਆਵੇਗਾ ਜ਼ਿਆਦਾ ਬਿੱਲ, ਸਰਕਾਰ ਵੱਲੋਂ ਨਵੇਂ ਟੈਰਿਫ਼ ਨੂੰ ਮਨਜ਼ੂਰੀ
ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਗੰਨੇ ਦੀ ਘੱਟੋ-ਘੱਟ ਕੀਮਤ ਵਧਾਉਣ ਦਾ ਫ਼ੈਸਲਾ ਕੀਤਾ ਹੈ। ਸੈਸ਼ਨ 2023-24 ਲਈ ਗੰਨੇ ਦੀ ਐੱਫਆਰਪੀ 315 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ। ਪਿਛਲੇ ਸੀਜ਼ਨ ਵਿੱਚ ਗੰਨੇ ਦਾ ਘੱਟੋ-ਘੱਟ ਭਾਅ 305 ਰੁਪਏ ਪ੍ਰਤੀ ਕੁਇੰਟਲ ਸੀ। ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਹਮੇਸ਼ਾ 'ਅੰਨਦਾਤਾ' ਦੇ ਨਾਲ ਹਨ। ਸਰਕਾਰ ਹਮੇਸ਼ਾ ਹੀ ਖੇਤੀ ਅਤੇ ਕਿਸਾਨਾਂ ਨੂੰ ਪਹਿਲ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ 2014-15 ਵਿੱਚ ਗੰਨੇ ਦੀ ਘੱਟੋ-ਘੱਟ ਕੀਮਤ 210 ਰੁਪਏ ਪ੍ਰਤੀ ਕੁਇੰਟਲ ਸੀ। ਹੁਣ ਇਹ 2023-24 ਵਿੱਚ ਵਧ ਕੇ 315 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।
ਇਹ ਵੀ ਪੜ੍ਹੋ : ਦੁਨੀਆ ਭਰ 'ਚ ਮਸ਼ਹੂਰ ਹੋਇਆ ਮੁਰਥਲ ਦਾ ਅਮਰੀਕ ਸੁਖਦੇਵ ਢਾਬਾ, ਟਾਪ 150 'ਚੋਂ ਮਿਲਿਆ 23ਵਾਂ ਸਥਾਨ