ਹਿਮਾਚਲ ਪ੍ਰਦੇਸ਼ ''ਚ ਸੈਰ-ਸਪਾਟਾ ਖੇਤਰ ਨੂੰ ਨੁਕਸਾਨ ਪਹੁੰਚਾ ਰਹੀ ਹੈ ਕੇਂਦਰ ਸਰਕਾਰ : ਪ੍ਰਿਯੰਕਾ ਗਾਂਧੀ
Wednesday, May 29, 2024 - 06:22 PM (IST)
ਸ਼ਿਮਲਾ (ਭਾਸ਼ਾ)- ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਿਮਾਚਲ ਪ੍ਰਦੇਸ਼ 'ਚ ਸੈਰ-ਸਪਾਟਾ ਖੇਤਰ ਸਮੇਤ ਛੋਟੇ ਅਤੇ ਮੱਧਮ ਕਾਰੋਬਾਰਾਂ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ। ਕੁੱਲੂ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਕੋਵਿਡ ਟੀਕਿਆਂ ਕਾਰਨ ਲੋਕ ਹੁਣ ਮਰ ਰਹੇ ਹਨ, ਜਦੋਂ ਕਿ ਭਾਜਪਾ ਨੇ ਟੀਕੇ ਬਣਾਉਣ ਵਾਲਿਆਂ 'ਚੋਂ ਇਕ ਤੋਂ 52 ਕਰੋੜ ਰੁਪਏ ਦਾ ਚੰਦਾ ਲਿਆ ਸੀ।
ਉਨ੍ਹਾਂ ਕਿਹਾ ਜੇਕਰ 'ਇੰਡੀਆ' ਗਠਜੋੜ ਦੀ ਸਰਕਾਰ ਬਣੀ ਤਾਂ ਰਾਜ ਦੀਆਂ ਗਰੀਬ ਔਰਤਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ- ਲੋਕ ਸਭਾ ਚੋਣਾਂ ਦੇ ਮੈਨੀਫੈਸਟੋ 'ਚ ਐਲਾਨੇ 8500 ਰੁਪਏ ਅਤੇ ਹਿਮਾਚਲ ਪ੍ਰਦੇਸ਼ 'ਚ ਪਾਰਟੀ ਦੀ ਸਰਕਾਰ ਦੇ ਵਾਅਦੇ ਅਨੁਸਾਰ 1,500 ਰੁਪਏ ਮਿਲਣਗੇ। ਪ੍ਰਿਯੰਕਾ ਗਾਂਧੀ ਮੰਡੀ ਲੋਕ ਸਭਾ ਖੇਤਰ ਤੋਂ ਕਾਂਗਰਸ ਦੇ ਉਮੀਦਵਾਰ ਵਿਕਰਮਾਦਿੱਤਿਆ ਸਿੰਘ ਦੇ ਸਮਰਥਨ 'ਚ ਇਕ ਜਨ ਸਭਾ ਨੂੰ ਸੰਬੋਧਨ ਕਰ ਰਹੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8