ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਕੈਬਨਿਟ ਨੇ ਦਿੱਤੀ ਮਨਜ਼ੂਰੀ

Thursday, Feb 22, 2024 - 12:08 AM (IST)

ਨੈਸ਼ਨਲ ਡੈਸਕ: ਕਿਸਾਨਾਂ ਵੱਲੋਂ MSP ਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚਾਲੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਗੰਨੇ ਦੀ ਖ਼ਰੀਦ ਕੀਮਤ ਵਿਚ 8 ਫ਼ੀਸਦੀ ਵਾਧਾ ਕਰ ਦਿੱਤਾ ਗਿਆ ਹੈ। ਇਸ ਨਾਲ ਗੰਨੇ ਦੀ ਕੀਮਤ 315 ਰੁਪਏ ਤੋਂ ਸਿੱਧਾ 340 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗੀ। 

ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲਗਾਈ ਗਈ ਹੈ। ਇਸ ਵਿਚ ਗੰਨੇ ਦੀ ਖ਼ਰੀਦ ਕੀਮਤ ਵਿਚ 8 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸ ਨਾਲ ਗੰਨੇ ਦੀ ਖ਼ਰੀਦ ਕੀਮਤ ਵਿਚ 25 ਰੁਪਏ ਦਾ ਵਾਧਾ ਹੋਵੇਗਾ ਤੇ ਇਹ 315 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਕੇ 340 ਰੁਪਏ ਹੋ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੁਲਸ ਨੇ ਕੀਤੀ 'ਪ੍ਰੈਕਟਿਸ', 'ਚੌਕੰਨੇ' ਰਹਿਣ ਦੀਆਂ ਦਿੱਤੀਆਂ ਹਦਾਇਤਾਂ

ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਪਿਛਲੇ 10 ਸਾਲਾਂ ਤੋਂ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। 2014 ਤੋਂ ਪਹਿਲਾਂ ਕਿਸਾਨਾਂ ਨੂੰ ਖਾਦ ਲਈ ਵੀ ਸੜਕਾਂ 'ਤੇ ਉਤਰਨਾ ਪੈਂਦਾ ਸੀ, ਗੰਨੇ ਦੀ ਸਹੀ ਕੀਮਤ ਵੀ ਨਹੀਂ ਮਿਲਦੀ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News