ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੀ ਸੋਚਦੀ ਹੈ ਕੇਂਦਰ ਸਰਕਾਰ, PM ਮੋਦੀ ਨੇ ਸ਼ੇਅਰ ਕੀਤਾ ਵੀਡੀਓ

Friday, Dec 11, 2020 - 10:02 AM (IST)

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਕਿਸਾਨ ਨੇਤਾਵਾਂ ਨੂੰ ਅੰਦੋਲਨ ਦਾ ਰਸਤਾ ਛੱਡ ਸਰਕਾਰ ਨਾਲ ਗੱਲਬਾਤ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਨਵੇਂ ਖੇਤੀਬਾੜੀ ਕਾਨੂੰਨ ਵਾਪਸ ਨਾ ਲਏ ਜਾਣ 'ਤੇ ਅੰਦੋਲਨ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪੀਊਸ਼ ਗੋਇਲ ਵੀਰਵਾਰ ਸ਼ਾਮ ਮੀਡੀਆ ਦੇ ਸਾਹਮਣੇ ਆਏ ਅਤੇ ਸਰਕਾਰ ਦਾ ਪੱਖ ਰੱਖਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੋਹਾਂ ਮੰਤਰੀਆਂ ਦੀ ਪ੍ਰੈੱਸ ਕਾਨਫਰੰਸ ਦਾ ਵੀਡੀਓ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ,''ਮੰਤਰੀ ਮੰਡਲ ਦੇ ਮੇਰੇ 2 ਸਹਿਯੋਗੀਆਂ ਨਰੇਂਦਰ ਸਿੰਘ ਤੋਮਰ ਜੀ ਅਤੇ ਪੀਊਸ਼ ਗੋਇਲ ਜੀ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵਿਸਥਾਰ ਨਾਲ ਗੱਲ ਕੀਤੀ ਹੈ। ਇਸ ਨੂੰ ਜ਼ਰੂਰ ਸੁਣੋ।''

 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਖੇਤੀਬਾੜੀ ਮੰਤਰੀ ਬੋਲੇ- ਅਸੀਂ ਖੁੱਲ੍ਹੇ ਮਨ ਨਾਲ ਗੱਲਬਾਤ ਕਰ ਰਹੇ ਹਾਂ

ਦੋਹਾਂ ਕੇਂਦਰੀ ਮੰਤਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਸੰਬੰਧਤ ਮਾਮਲਿਆਂ ਦਾ ਹੱਲ ਵਾਰਤਾ ਦੇ ਮਾਧਿਅਮ ਨਾਲ ਹੀ ਨਿਕਲੇਗਾ ਅਤੇ ਕਿਸਾਨ ਜਥੇਬੰਦੀਆਂ ਨੂੰ ਇਸ ਦਿਸ਼ਾ 'ਚ ਅੱਗੇ ਵਧਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੱਲਬਾਤ ਲਈ ਸਰਕਾਰ ਹਮੇਸ਼ਾ ਤਿਆਰ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਕਿਸਾਨ ਸੰਗਠਨਾਂ ਵਲੋਂ ਵਿਰੋਧ ਪ੍ਰਦਰਸ਼ਨ ਤੇਜ਼ ਕਰਨ ਦੀ ਅਪੀਲ ਦੇ ਇਕ ਦਿਨ ਬਾਅਦ ਕੇਂਦਰੀ ਮੰਤਰੀਆਂ ਨੇ ਇੱਥੇ ਇਕ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਕੋਰੋਨਾ ਮਹਾਮਾਰੀ ਦਾ ਸੰਕਟ ਹੈ ਅਤੇ ਠੰਡ ਦਾ ਮੌਸਮ ਹੈ, ਇਸ ਲਈ ਕਿਸਾਨ ਨੇਤਾਵਾਂ ਨੂੰ ਅੰਦੋਲਨ ਦਾ ਰਸਤਾ ਛੱਡ ਕੇ ਮਾਮਲੇ ਦਾ ਹੱਲ ਗੱਲਬਾਤ ਰਾਹੀਂ ਲੱਭਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਤੋਮਰ ਨੇ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਸੰਬੰਧਤ ਸਾਰੇ ਮੁੱਦਿਆਂ 'ਤੇ ਸਰਕਾਰ ਨੇ ਕਿਸਾਨ ਨੇਤਾਵਾਂ ਨੂੰ ਸੰਬੋਧਨ ਪ੍ਰਸਤਾਵ ਭੇਜਿਆ ਹੈ, ਜਿਨ੍ਹਾਂ 'ਤੇ ਉਨ੍ਹਾਂ ਨੂੰ ਵਿਚਾਰ ਕਰਨਾ ਚਾਹੀਦਾ।

ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੋਕਾਂਗੇ ਰੇਲ ਪਟੜੀਆਂ

ਨੋਟ : ਕਿਸਾਨਾਂ ਦੀਆਂ ਮੰਗਾਂ ਬਾਰੇ ਕੀ ਸੋਚਦੀ ਹੈ ਕੇਂਦਰ ਸਰਕਾਰ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News