ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ''ਪਰਾਕ੍ਰਮ ਦਿਵਸ'' ਦੇ ਰੂਪ ''ਚ ਮਨਾਇਆ ਜਾਵੇਗਾ ਨੇਤਾਜੀ ਸੁਭਾਸ਼ ਦਾ ਜਨਮ ਦਿਨ

Tuesday, Jan 19, 2021 - 11:58 AM (IST)

ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ''ਪਰਾਕ੍ਰਮ ਦਿਵਸ'' ਦੇ ਰੂਪ ''ਚ ਮਨਾਇਆ ਜਾਵੇਗਾ ਨੇਤਾਜੀ ਸੁਭਾਸ਼ ਦਾ ਜਨਮ ਦਿਨ

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਮਹਾਨ ਸੁਤੰਤਰਤਾ ਸੈਨਾਨੀ ਅਤੇ ਆਜ਼ਾਦ ਹਿੰਦ ਫ਼ੌਜ ਦੇ ਸੰਸਥਾਪਕ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਉਣ ਦਾ ਫ਼ੈਸਲਾ ਲਿਆ ਹੈ। ਸਰਕਾਰ ਹੁਣ ਹਰ ਸਾਲ 23 ਜਨਵਰੀ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਨੂੰ 'ਪਰਾਕ੍ਰਮ ਦਿਹਾੜੇ' ਦੇ ਤੌਰ 'ਤੇ ਮਨਾਏਗੀ। ਇਹ ਜਾਣਕਾਰੀ ਕੇਂਦਰੀ ਸੰਸਕ੍ਰਿਤੀ ਮੰਤਰਾਲਾ ਨੇ ਦਿੱਤੀ ਹੈ। ਸੰਸਕ੍ਰਿਤੀ ਮੰਤਰਾਲਾ ਵਲੋਂ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਐਲਾਨ ਕੀਤਾ ਗਿਆ ਹੈ ਕਿ ਭਾਰਤ ਸਰਕਾਰ ਨੇ ਹਰ ਸਾਲ 23 ਜਨਵਰੀ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਨੂੰ ਪਰਾਕ੍ਰਮ ਦਿਵਸ ਦੇ ਰੂਪ 'ਚ ਮਨਾਉਣ ਦਾ ਫ਼ੈਸਲਾ ਕੀਤਾ ਹੈ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਣ : 19 ਨੂੰ ਨਹੀਂ ਹੁਣ 20 ਨੂੰ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ

PunjabKesariਦੱਸਣਯੋਗ ਹੈ ਕਿ ਆਉਣ ਵਾਲੀ 23 ਜਨਵਰੀ ਨੂੰ ਨੇਤਾਜੀ ਦੀ 125ਵੀਂ ਜਯੰਤੀ ਹੈ। ਜਿਸ ਨੂੰ ਮੋਦੀ ਸਰਕਾਰ ਨੇ ਸ਼ਾਨਦਾਰ ਤਰੀਕੇ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨੂੰ ਲੈ ਕੇ ਇਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਜਿਸ ਦੀ ਅਗਵਾਈ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 125ਵੇਂ ਜਯੰਤੀ ਸਮਾਰੋਹਾਂ ਦੀ ਸ਼ੁਰੂਆਤ 23 ਜਨਵਰੀ ਨੂੰ ਕੋਲਕਾਤਾ ਦੇ ਇਤਿਹਾਸਕ ਵਿਕਟੋਰੀਆ ਮੈਮੋਰੀਅਲ ਹਾਲ ਤੋਂ ਕਰ ਸਕਦੇ ਹਨ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News