ਰੇਲਵੇ ''ਚ 58,642 ਖਾਲੀ ਅਸਾਮੀਆਂ ''ਤੇ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ : ਰੇਲ ਮੰਤਰੀ ਵੈਸ਼ਨਵ
Wednesday, Dec 11, 2024 - 04:54 PM (IST)
ਨਵੀਂ ਦਿੱਲੀ- ਕੇਂਦਰ ਸਰਕਾਰ ਨੂੰ ਰੇਲਵੇ 'ਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਦੱਸਦੇ ਹੋਏ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੁੱਧਵਾਰ ਨੂੰ ਕਿਹਾ ਕਿ ਰੇਲਵੇ ਵਿਚ 58,642 ਖਾਲੀ ਅਸਾਮੀਆਂ 'ਤੇ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਰੇਲ ਮੰਤਰੀ ਨੇ 'ਰੇਲਵੇ (ਸੋਧ) ਬਿੱਲ, 2024' 'ਤੇ ਲੋਕ ਸਭਾ 'ਚ ਚਰਚਾ ਦਾ ਜਵਾਬ ਦਿੰਦਿਆਂ ਇਹ ਗੱਲ ਕਹੀ। ਉਨ੍ਹਾਂ ਦੇ ਜਵਾਬ ਤੋਂ ਬਾਅਦ ਸਦਨ ਨੇ ਆਵਾਜ਼ੀ ਵੋਟ ਨਾਲ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ।
ਵੈਸ਼ਨਵ ਨੇ ਕਿਹਾ,"ਮੈਂ ਸਪੱਸ਼ਟ ਤੌਰ 'ਤੇ ਦੱਸਣਾ ਚਾਹਾਂਗਾ ਕਿ ਯੂਪੀਏ ਸਰਕਾਰ ਦੌਰਾਨ 4,11,000 ਲੋਕਾਂ ਨੂੰ ਰੇਲਵੇ 'ਚ ਨੌਕਰੀਆਂ ਮਿਲੀਆਂ, ਜਦੋਂ ਕਿ ਮੋਦੀ ਸਰਕਾਰ 'ਚ 5,02,000 ਨੌਜਵਾਨਾਂ ਦੀ ਭਰਤੀ ਰੇਲਵੇ 'ਚ ਕੀਤੀ ਗਈ ਹੈ।" ਉਨ੍ਹਾਂ ਕਿਹਾ ਕਿ ਰੇਲਵੇ 'ਚ 58,642 ਖਾਲੀ ਅਸਾਮੀਆਂ 'ਤੇ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ 'ਚ ਰੇਲਵੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਦੇਸ਼ 'ਚ ਰੇਲਵੇ ਭਰਤੀ ਪ੍ਰੀਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਪ੍ਰਸ਼ਨ ਪੱਤਰ ਲੀਕ ਹੋਣ ਦੀ ਸ਼ਿਕਾਇਤ ਦੇ ਸੁਚਾਰੂ ਢੰਗ ਨਾਲ ਇਹ ਪ੍ਰੀਖਿਆਵਾਂ ਹੋ ਰਹੀਆਂ ਹਨ ਅਤੇ ਦਹਾਕਿਆਂ ਪੁਰਾਣੀ ਮੰਗ ਅਨੁਸਾਰ ਸਾਲਾਨਾ ਕੈਲੰਡਰ ਅਨੁਸਾਰ ਭਰਤੀ ਹੁੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8