ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

Wednesday, Sep 13, 2023 - 05:19 PM (IST)

ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

ਨਵੀਂ ਦਿੱਲੀ (ਭਾਸ਼ਾ) - ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ ਔਰਤਾਂ ਨੂੰ 75 ਲੱਖ ਨਵੇਂ ਐੱਲਪੀਜੀ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਸਰਕਾਰੀ ਪੈਟਰੋਲੀਅਮ ਕੰਪਨੀਆਂ ਨੂੰ 1,650 ਕਰੋੜ ਰੁਪਏ ਜਾਰੀ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਇਸ ਫ਼ੈਸਲੇ ਦੀ ਜਾਣਕਾਰੀ ਦਿੱਤੀ ਹੈ। 

ਇਹ ਵੀ ਪੜ੍ਹੋ : Etihad Airways ਨੇ Katrina Kaif ਨੂੰ ਬਣਾਇਆ ਆਪਣਾ ਬ੍ਰਾਂਡ ਅੰਬੈਸਡਰ

ਇਸ ਸਬੰਧ ਵਿੱਚ ਅਨੁਰਾਗ ਠਾਕੁਰ ਨੇ ਕਿਹਾ ਕਿ ਮੰਤਰੀ ਮੰਡਲ ਨੇ ਉੱਜਵਲਾ ਯੋਜਨਾ ਤਹਿਤ 75 ਲੱਖ ਨਵੇਂ ਐੱਲਪੀਜੀ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਸਹਿਮਤੀ ਦਿੱਤੀ ਹੈ। ਇਸ ਯੋਜਨਾ ਦੇ ਤਹਿਤ ਲਾਭ ਲੈਣ ਵਾਲੀਆਂ ਔਰਤਾਂ ਦੀ ਕੁੱਲ ਗਿਣਤੀ 10.35 ਕਰੋੜ ਹੋ ਜਾਵੇਗੀ। ਇਸ 'ਤੇ ਕੁੱਲ 1650 ਕਰੋੜ ਰੁਪਏ ਦਾ ਖ਼ਰਚਾ ਆਵੇਗਾ, ਜਿਸ ਦਾ ਬੋਝ ਕੇਂਦਰ ਸਰਕਾਰ ਚੁੱਕੇਗੀ। ਇਹ ਰਕਮ ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੂੰ ਜਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਮਈ 2016 ਵਿੱਚ ਪ੍ਰਧਾਨ ਮੰਤਰੀ ਮੋਦੀ ਦੁਆਰਾ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਦੀਆਂ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਜਾਂਦੇ ਹਨ।

ਇਹ ਵੀ ਪੜ੍ਹੋ : ਡੀਜ਼ਲ ਵਾਹਨਾਂ 'ਤੇ GST ਵਧਾਉਣ ਦੀਆਂ ਖ਼ਬਰਾਂ ਦੌਰਾਨ ਨਿਤਿਨ ਗਡਕਰੀ ਦਾ ਬਿਆਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News