ਮਣੀਪੁਰ ''ਚ ਲਾਪਤਾ 2 ਵਿਦਿਆਰਥੀਆਂ ਦੀਆਂ ਮਿਲੀਆਂ ਲਾਸ਼ਾਂ, ਪ੍ਰਿਯੰਕਾ ਨੇ ਕੇਂਦਰ ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ
Tuesday, Sep 26, 2023 - 03:38 PM (IST)

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮਣੀਪੁਰ 'ਚ ਜੁਲਾਈ ਤੋਂ ਲਾਪਤਾ ਹੋਏ 2 ਵਿਦਿਆਰਥੀਆਂ ਦੀਆਂ ਲਾਸ਼ਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਚ ਆਉਣ ਦੇ ਬਾਅਦ ਮੰਗਲਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਉਸ ਨੂੰ ਪੂਰਬ-ਉੱਤਰ ਦੇ ਇਸ ਪ੍ਰਦੇਸ਼ 'ਚ ਆਪਣੀ 'ਅਕਿਰਿਆਸ਼ੀਲਤਾ' 'ਤ ਸ਼ਰਮ ਆਉਣੀ ਚਾਹੀਦੀ ਹੈ। ਪ੍ਰਿਯੰਕਾ ਗਾਂਧੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕੀਤਾ,''ਮਣੀਪੁਰ ਤੋਂ ਹੋਰ ਹੈਰਾਨੀਜਨਕ ਖ਼ਬਰ ਆਈ ਹੈ। ਬੱਚੇ ਜਾਤੀ ਹਿੰਸਾ ਦੇ ਸਭ ਤੋਂ ਵੱਧ ਸ਼ਿਕਾਰ ਹਨ। ਇਹ ਸਾਡਾ ਕਰਤੱਵ ਹੈ ਕਿ ਅਸੀਂ ਉਨ੍ਹਾਂ ਦੀ ਸੁਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰੀਏ।''
ਉਨ੍ਹਾਂ ਨੇ ਦਾਅਵਾ ਕੀਤਾ ਕਿ ਮਣੀਪੁਰ 'ਚ ਹੋ ਰਹੇ ਭਿਆਨਕ ਅਪਰਾਧ ਸ਼ਬਦਾਂ ਤੋਂ ਪਰੇ ਹਨ, ਫਿਰ ਵੀ ਉਨ੍ਹਾਂ ਨੂੰ ਲਗਾਤਾਰ ਜਾਰੀ ਰਹਿਣ ਦਿੱਤਾ ਜਾ ਰਿਹਾ ਹੈ। ਕਾਂਗਰਸ ਜਨਰਲ ਸਕੱਤਰ ਨੇ ਕੇਂਦਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ,''ਕੇਂਦਰ ਸਰਕਾਰ ਨੂੰ ਆਪਣੀ ਅਕਿਰਿਆਸ਼ੀਲਤਾ 'ਤੇ ਸ਼ਰਮ ਆਉਣੀ ਚਾਹੀਦੀ ਹੈ।'' ਮਣੀਪੁਰ 'ਚ ਜੁਲਾਈ ਤੋਂ ਲਾਪਤਾ 2 ਵਿਦਿਆਰਥੀਆਂ ਦੀਆਂ ਲਾਸ਼ਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਣ ਤੋਂ ਬਾਅਦ ਰਾਜ ਸਰਕਾਰ ਨੇ ਲੋਕਾਂ ਨੂੰ ਸਬਰ ਵਰਤਣ ਅਤੇ ਅਧਿਕਾਰੀਆਂ ਨੂੰ ਪੂਰੇ ਮਾਮਲੇ ਦੀ ਜਾਂਚ ਕਰਨ ਦੇਣ ਦੀ ਅਪੀਲ ਕੀਤੀ ਹੈ। ਵਿਦਿਆਰਥੀਆਂ ਦੀ ਪਛਾਣ ਫਿਜ਼ਾਮ ਹੇਮਜੀਤ (20) ਅਤੇ ਹਿਜਾਮ ਲਿਨਥੋਈਨਗਾਂਬੀ (17) ਵਜੋਂ ਕੀਤੀ ਗਈ। ਦੋਵੇਂ ਜੁਲਾਈ ਤੋਂ ਲਾਪਤਾ ਸਨ। ਲਾਪਤਾ ਵਿਦਿਆਰਥੀਆਂ ਦੀਆਂ 2 ਤਸਵੀਰਾਂ ਰਾਤ ਸੋਸ਼ਲ ਮੀਡੀਆ 'ਤੇ ਆਈਆਂ। ਇਨ੍ਹਾਂ 'ਚੋਂ ਇਕ ਤਸਵੀਰ 'ਚ ਵਿਦਿਆਰਥੀ 2 ਹਥਿਆਰਬੰਦ ਲੋਕਾਂ ਨਾਲ ਨਜ਼ਰ ਆ ਰਹੇ ਹਨ ਅਤੇ ਦੂਜੀ ਤਸਵੀਰ 'ਚ 2 ਲਾਸ਼ਾਂ ਦਿੱਸ ਰਹੀਆਂ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8