ਕੇਂਦਰ ਦੀ ਸੂਬਿਆਂ ਨੂੰ ਸਲਾਹ- ਜਨਾਨੀਆਂ, ਬੱਚਿਆਂ ਅਤੇ ਬਜ਼ੁਰਗਾਂ ਦਾ ਰੱਖੋ ਧਿਆਨ

05/21/2021 4:13:58 PM

ਨਵੀਂ ਦਿੱਲੀ- ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਕਾਰਨ ਲੋਕਾਂ 'ਤੇ ਪ੍ਰਤੀਕੂਲ ਪ੍ਰਭਾਵ ਪਿਆ ਹੈ ਅਤੇ ਕੇਂਦਰ ਸਰਕਾਰ ਨੇ ਇਸ ਦੇ ਮੱਦੇਨਜ਼ਰ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਜਨਾਨੀਆਂ, ਬੱਚਿਆਂ, ਸੀਨੀਅਰ ਨਾਗਰਿਕਾਂ ਦਾ ਧਿਆਨ ਰੱਖਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਨੁਸੂਚਿਤ ਜਾਤੀ ਤੇ ਜਨਜਾਤੀ ਦੇ ਲੋਕਾਂ ਸਮੇਤ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਦੇ ਲੋਕਾਂ ਨਾਲ ਅਪਰਾਧ ਦੇ ਮਾਮਲਿਆਂ ਨੂੰ ਰੋਕਣ ਲਈ ਪਹਿਲ ਦੇ ਆਧਾਰ 'ਤੇ ਕਦਮ ਚੁੱਕਣ ਲਈ ਕਿਹਾ ਹੈ। 

ਇਹ ਵੀ ਪੜ੍ਹੋ : ਦਿੱਲੀ 'ਚ ਬਲੈਕ ਫੰਗਸ ਦੇ 197 ਮਾਮਲੇ, ਸਿਹਤ ਮੰਤਰੀ ਨੇ ਕਿਹਾ- ਇਹ ਬਹੁਤ ਖ਼ਤਰਨਾਕ ਹੈ

ਕੇਂਦਰੀ ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਨ੍ਹਾਂ ਵਰਗਾਂ ਦੇ ਲੋਕਾਂ ਦਾ ਧਿਆਨ ਰੱਖਣ ਲਈ ਕਿਹਾ ਹੈ, ਜਿਸ ਨਾਲ ਕਿ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਅਨਿਆਂ ਜਾਂ ਕੋਈ ਅਪਰਾਧ ਅਤੇ ਠੱਗੀ ਆਦਿ ਨਾ ਹੋਵੇ। ਇਸ ਦੌਰਾਨ ਅਨਾਥ ਹੋਏ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸੀਨੀਅਰ ਨਾਗਰਿਕਾਂ ਦੀ ਦਵਾਈ ਤੇ ਸੁਰੱਖਿਆ ਆਦਿ ਜ਼ਰੂਰਤਾਂ 'ਤੇ ਧਿਆਨ ਕੇਂਦਰਿਤ ਕਰਨ ਲਈ ਵੀ ਕਿਹਾ ਗਿਆ ਹੈ। ਇਸ ਲਈ ਸੂਬਿਆਂ ਤੋਂ ਪੁਲਸ ਮੁਲਾਜ਼ਮਾਂ ਨੂੰ ਇਨ੍ਹਾਂ ਵਰਗਾਂ ਦੇ ਲੋਕਾਂ ਦੀਆਂ ਜ਼ਰੂਰਤਾਂ ਦੇ ਪ੍ਰਤੀ ਸੰਵੇਦਨਸ਼ੀਲ ਬਣਾਉਣ ਅਤੇ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਬਣਾਉਣ ਲਈ ਵੀ ਕਿਹਾ ਗਿਆ ਹੈ।

ਇਹ ਵੀ ਪੜ੍ਹੋ :  ਕੋਰੋਨਾ ਯੋਧਿਆਂ ਨਾਲ ਗੱਲ ਕਰ ਭਾਵੁਕ ਹੋਏ PM ਮੋਦੀ, ਇਸ ਜੰਗ 'ਚ 'ਬਲੈਕ ਫੰਗਸ' ਨੂੰ ਦੱਸਿਆ ਨਵੀਂ ਚੁਣੌਤੀ


DIsha

Content Editor

Related News