ਅਮਿਤ ਸ਼ਾਹ ਨੇ 25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਵਜੋਂ ਮਨਾਉਣ ਦਾ ਕੀਤਾ ਐਲਾਨ

Friday, Jul 12, 2024 - 04:37 PM (IST)

ਨਵੀਂ ਦਿੱਲੀ- 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ। ਦਰਅਸਲ ਇਸ ਦਿਨ ਦੇਸ਼ ਵਿਚ ਐਮਰਜੈਂਸੀ ਲਾਈ ਗਈ ਸੀ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਇਸ ਨੂੰ 25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਦਿਖਾਉਂਦੇ ਹੋਏ ਦੇਸ਼ ਵਿਚ ਐਮਰਜੈਂਸੀ ਲਗਾ ਕੇ ਭਾਰਤੀ ਲੋਕਤੰਤਰ ਦੀ ਆਤਮਾ ਦਾ ਗਲ ਘੁੱਟ ਦਿੱਤਾ ਸੀ। ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ। ਭਾਰਤ ਸਰਕਾਰ ਨੇ ਹਰ ਸਾਲ 25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਦਿਨ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਸਹਿਣ ਵਾਲੇ ਸਾਰੇ ਲੋਕਾਂ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ।

ਇਹ ਵੀ ਪੜ੍ਹੋ-  CM ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

PunjabKesari

ਦੱਸਣਯੋਗ ਹੈ ਕਿ 18ਵੀਂ ਲੋਕ ਸਭਾ ਦੇ ਪਹਿਲੇ ਦਿਨ ਸੈਸ਼ਨ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਪੀ.ਐਮ ਮੋਦੀ ਨੇ ਐਮਰਜੈਂਸੀ ਦਾ ਜ਼ਿਕਰ ਕੀਤਾ। 25 ਜੂਨ ਨੂੰ ਐਮਰਜੈਂਸੀ ਦੇ 50 ਸਾਲ ਪੂਰੇ ਹੋ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ 25 ਜੂਨ ਭੁੱਲਣ ਵਾਲਾ ਦਿਨ ਨਹੀਂ ਹੈ। ਇਸ ਦਿਨ ਸੰਵਿਧਾਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਸੀ। 25 ਜੂਨ 1975 ਨੂੰ 21 ਮਹੀਨਿਆਂ ਲਈ ਐਮਰਜੈਂਸੀ ਲਗਾਈ ਗਈ ਅਤੇ ਇਹ 21 ਮਾਰਚ 1977 ਤੱਕ ਚੱਲੀ। ਇਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਰਕਾਰ ਦੇ ਮਨਮਾਨੀਆਂ ਦਾ ਦੌਰ ਸੀ। ਕੇਂਦਰ ਦੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਸਿਫ਼ਾਰਸ਼ 'ਤੇ ਤਤਕਾਲੀ ਰਾਸ਼ਟਰਪਤੀ ਫਖ਼ਰੂਦੀਨ ਅਲੀ ਅਹਿਮਦ ਨੇ ਸੰਵਿਧਾਨ ਦੀ ਧਾਰਾ 352 ਦੇ ਤਹਿਤ ਐਮਰਜੈਂਸੀ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ- ਨਾਪਾਕ ਮਨਸੂਬੇ ਨਾਕਾਮ! ਚੀਨ ਤੋਂ ਪਾਕਿਸਤਾਨ ਜਾ ਰਹੀ ਪਾਬੰਦੀਸ਼ੁਦਾ ਰਸਾਇਣਾਂ ਦੀ ਵੱਡੀ ਖੇਪ ਜ਼ਬਤ

PunjabKesari

 


Tanu

Content Editor

Related News