ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਵਿਧਾਨ ਨੂੰ ਬਦਲਣ ''ਤੇ ਤੁਲੀ ਹੋਈ ਹੈ: ਪ੍ਰਿਅੰਕਾ ਵਾਡਰਾ
Wednesday, May 22, 2024 - 04:39 PM (IST)

ਗੋਡਾ (ਝਾਰਖੰਡ)- ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਵਿਧਾਨ ਨੂੰ ਬਦਲਣ 'ਤੇ ਤੁਲੀ ਹੋਈ ਹੈ ਅਤੇ ਪਿਛਲੇ 10 ਸਾਲਾਂ 'ਚ ਸੰਸਦ ਅਤੇ ਨਿਆਂਪਾਲਿਕਾ ਵਰਗੀਆਂ ਸੰਸਥਾਵਾਂ ਨੂੰ ਕਮਜ਼ੋਰ ਕਰ ਚੁੱਕੀ ਹੈ। ਗੋਡਾ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਵਾਡਰਾ ਨੇ ਇਹ ਵੀ ਦਾਅਵਾ ਕੀਤਾ ਕਿ ਕੇਂਦਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਵਾਲੇ ਸਾਰੇ ਲੋਕਾਂ ਨੂੰ ਤਸੀਹੇ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਆਉਣ ਵਾਲੇ 5 ਦਿਨਾਂ ਤੱਕ ਕਿਹੋ ਜਿਹਾ ਰਹੇਗਾ ਮੌਸਮ, ਜਾਣੋ IMD ਦੀ ਭਵਿੱਖਬਾਣੀ
ਕਾਂਗਰਸ ਨੇਤਾ ਨੇ ਕਿਹਾ ਕਿ ਜੇਕਰ ਭਾਜਪਾ ਮੁੜ ਸੱਤਾ 'ਚ ਆਉਂਦੀ ਹੈ ਤਾਂ ਉਹ ਸੰਵਿਧਾਨ ਨੂੰ ਬਦਲ ਦੇਣਗੇ ਅਤੇ ਰਿਜ਼ਰਵੇਸ਼ਨ ਨੂੰ ਕਟੌਤੀ ਕਰਨਗੇ। ਪਿਛਲੇ 10 ਸਾਲਾਂ ਵਿਚ ਉਨ੍ਹਾਂ ਨੇ ਲੋਕਤੰਤਰ ਦੇ ਨਾਲ-ਨਾਲ ਸੰਸਦ ਅਤੇ ਨਿਆਂਪਾਲਿਕਾ ਨੂੰ ਵੀ ਕਮਜ਼ੋਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਝੂਠੇ ਕੇਸ ਵਿਚ ਜੇਲ੍ਹ ਭੇਜਿਆ ਹੈ। ਉਨ੍ਹਾਂ ਦੀ ਪਤਨੀ ਕਲਪਨਾ ਸ਼ੇਰਨੀ ਵਾਂਗ ਲੜ ਰਹੀ ਹੈ। ਪਹਿਲਾਂ ਸੰਸਦ 'ਚ ਕਾਨੂੰਨ ਬਣਾਉਣ ਲਈ ਬਹਿਸ ਹੁੰਦੀ ਸੀ ਪਰ ਹੁਣ ਉਹ (ਭਾਜਪਾ ਆਗੂ) ਵਿਰੋਧੀ ਧਿਰ 'ਤੇ ਹਮਲਾ ਕਰਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8