ਕੇਂਦਰ ਦਾ ਸੂਬਿਆਂ ਨੂੰ ਨਿਰਦੇਸ਼, ਹਸਪਤਾਲਾਂ ''ਚ ਆਕਸੀਜਨ ਅਤੇ ਵੈਂਟੀਲੇਟਰਾਂ ਦੀ ਨਾ ਹੋਵੇ ਕਮੀ
Saturday, Dec 24, 2022 - 05:34 PM (IST)
ਨਵੀਂ ਦਿੱਲੀ- ਚੀਨ 'ਚ ਕੋਰੋਨਾ ਦੇ ਵਧਦੇ ਕੇਸਾਂ ਦਰਮਿਆਨ ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਲਈ ਨਿਰਦੇਸ਼ ਜਾਰੀ ਕੀਤੇ ਹੈ। ਸਰਕਾਰ ਨੇ ਕਿਹਾ ਕਿ ਕਿਸੇ ਵੀ ਸੰਭਾਵਿਤ ਚੁਣੌਤੀ ਨਾਲ ਨਜਿੱਠਣ ਲਈ ਹਸਪਤਾਲਾਂ ਵਿਚ ਉੱਚਿਤ ਮਾਤਰਾ 'ਚ ਲਿਕਵਡ ਮੈਡੀਕਲ ਆਕਸੀਜਨ, ਆਕਸੀਜਨ ਸਿਲੰਡਰ ਅਤੇ ਵੈਂਟੀਲੇਟਰ ਵਰਗੇ ਜੀਵਨ ਰੱਖਿਅਕ ਉਪਕਰਨਾਂ ਦੀ ਉਪਲੱਬਧਤਾ ਯਕੀਨੀ ਕੀਤੀ। ਸਿਹਤ ਮੰਤਰਾਲਾ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਹ ਵੀ ਯਕੀਨੀ ਕਰਨ ਲਈ ਕਿਹਾ ਕਿ ਆਕਸੀਜਨ ਉਤਪਾਦਨ ਪਲਾਂਟ ਪੂਰੀ ਤਰ੍ਹਾਂ ਚਾਲੂ ਰੱਖੇ ਜਾਣ ਅਤੇ ਉਨ੍ਹਾਂ ਦੀ ਜਾਂਚ ਲਈ ਨਿਯਮਿਤ ਮਾਰਕ ਡਰਿੱਲ ਕੀਤੀ ਜਾਵੇ।
ਇਹ ਵੀ ਪੜ੍ਹੋ- ਕੋਰੋਨਾ ਦਾ ਖ਼ੌਫ; ਇਨ੍ਹਾਂ 5 ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ
ਮੀਡੀਆ ਰਿਪੋਰਟਾਂ ਮੁਤਾਬਕ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਲਿਖੀ ਚਿੱਠੀ ਵਿਚ ਸਿਹਤ ਮੰਤਰਾਲਾ ਦੇ ਵਧੀਕ ਸਕੱਤਰ ਮਨੋਹਰ ਅਗਨਾਨੀ ਨੇ ਕਿਹਾ ਕਿ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਇਨ੍ਹਾਂ ਮੈਡੀਕਲ ਸਹੂਲਤਾਂ ਦਾ ਸੰਚਾਲਨਾਤਮਕ ਸਥਿਤੀ ਵਿਚ ਰਹਿਣਾ ਅਤੇ ਦੇਖ-ਰੇਖ ਕੀਤਾ ਜਾਣਾ ਸਭ ਤੋਂ ਜ਼ਿਆਦਾ ਮਹੱਤਵਪੂਰਨ ਹੈ। ਹਾਲਾਂਕਿ ਦੇਸ਼ ਵਿਚ ਵਾਇਰਸ ਦੇ ਕੇਸਾਂ ਦੀ ਗਿਣਤੀ ਅਜੇ ਘੱਟ ਹੈ। ਮਨੋਹਰ ਨੇ ਕਿਹਾ ਕਿ ਮਹਾਮਾਰੀ ਨਾਲ ਨਜਿੱਠਣ ਲਈ ਮੈਡੀਕਲ ਆਕਸੀਜਨ ਮਹੱਤਵਪੂਰਨ ਅਤੇ ਅਹਿਮ ਸਾਧਨ ਹੈ। ਮਰੀਜ਼ਾਂ ਦੀ ਦੇਖਭਾਲ ਅਤੇ ਕੋਵਿਡ-19 ਪ੍ਰਬੰਧਨ ਦੌਰਾਨ ਲੋਕਾਂ ਦੀ ਜਾਨ ਬਚਾਉਣ ਲਈ ਆਕਸੀਜਨ ਦੀ ਸਪਲਾਈ ਬੇਹੱਦ ਅਹਿਮ ਹੈ।
ਇਹ ਵੀ ਪੜ੍ਹੋ- ਕੋਰੋਨਾ ਦੇ ਖ਼ਤਰੇ ਨਾਲ ਨਜਿੱਠਣ ਲਈ ਅਲਰਟ ਮੋਡ ਤੇ ਸਰਕਾਰ, ਕੇਂਦਰੀ ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ