ਕੋਰੋਨਾ ਵਾਇਰਸ : ਕੇਂਦਰ, 15 ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਸ਼ੁਰੂ ਕੀਤੀ ਹੈਲਪਲਾਈਨ

03/13/2020 1:17:05 AM

ਨਵੀਂ ਦਿੱਲੀ – ਸਰਕਾਰ ਨੇ ਦੇਸ਼ ਵਿਚ ਕੋਰੋਨਾ ਵਾਇਰਸ ਦੇ ਫੈਲਣ ਦੇ ਮੱਦੇਨਜ਼ਰ ਕੇਂਦਰੀ ਹੈਲਪਲਾਈਨ ਨੰਬਰ 011-23978046 ਸ਼ੁਰੂ ਕੀਤਾ ਹੈ। ਇਸ ਤੋਂ ਇਲਾਵਾ 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੀ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰਾਲਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਵਿਚ ਕਿਹਾ ਗਿਆ ਹੈ ਕਿ ਬਿਹਾਰ, ਗੋਆ, ਗੁਜਰਾਤ, ਹਿਮਾਚਲ ਪ੍ਰਦੇਸ਼, ਝਾਰਖੰਡ, ਕਰਨਾਟਕ, ਪੰਜਾਬ, ਸਿਕਮ, ਤੇਲੰਗਾਨਾ, ਉੱਤਰਾਖੰਡ,ਦਾਦਰ ਅਤੇ ਨਗਰ ਹਵੇਲੀ, ਦਮਨ-ਦੀਵ, ਲਕਸ਼ਦੀਪ ਅਤੇ ਪੁੱਡੂਚੇਰੀ ਕੋਰੋਨਾਵਾਇਸ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ 104 ਦੀ ਵਰਤੋਂ ਕਰ ਰਹੇ ਹਨ। ਇਸੇ ਤਰ੍ਹਾਂ ਮੇਘਾਲਿਆ 108 ਅਤੇ ਮਿਜ਼ੋਰਮ 102 ਨੰਬਰ ਨੂੰ ਹੈਲਪਲਾਈਨ ਵਜੋਂ ਵਰਤ ਰਿਹਾ ਹੈ। ਦਿੱਲੀ ਸਰਕਾਰ ਦਾ ਹੈਲਪਲਾਈਨ ਨੰਬਰ 011-22307145 ਹੈ।


Inder Prajapati

Content Editor

Related News