ਕੇਂਦਰ ਨੇ ਹੜ੍ਹ ਰਾਹਤ ਵਜੋਂ ਤ੍ਰਿਪੁਰਾ ਨੂੰ 40 ਕਰੋੜ ਰੁਪਏ ਜਾਰੀ ਕਰਨ ਦੀ ਦਿੱਤੀ ਮਨਜ਼ੂਰੀ

Friday, Aug 23, 2024 - 02:15 PM (IST)

ਕੇਂਦਰ ਨੇ ਹੜ੍ਹ ਰਾਹਤ ਵਜੋਂ ਤ੍ਰਿਪੁਰਾ ਨੂੰ 40 ਕਰੋੜ ਰੁਪਏ ਜਾਰੀ ਕਰਨ ਦੀ ਦਿੱਤੀ ਮਨਜ਼ੂਰੀ

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਨੇ ਹੜ੍ਹ ਪ੍ਰਭਾਵਿਤ ਤ੍ਰਿਪੁਰਾ ਲਈ 40 ਕਰੋੜ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸ਼ਾਹ ਨੇ ਕਿਹਾ ਕਿ ਹੜ੍ਹ ਰਾਹਤ ਅਤੇ ਬਚਾਅ ਕੰਮਾਂ 'ਚ ਰਾਜ ਸਰਕਾਰ ਦੀ ਮਦਦ ਲਈ ਕੇਂਦਰ ਨੇ ਰਾਸ਼ਟਰੀ ਆਫ਼ਤ ਰਿਸਪਾਂਸ ਫ਼ੋਰਸ (ਐੱਨ.ਡੀ.ਆਰ.ਐੱਫ.) ਦੀਆਂ 11 ਟੀਮਾਂ, ਫ਼ੌਜ ਦੀਆਂ ਤਿੰਨ ਟੁਕੜੀਆਂ ਅਤੇ ਭਾਰਤੀ ਹਵਾਈ ਫ਼ੌਜ ਦੇ ਚਾਰ ਹੈਲੀਕਾਪਟਰ ਤਾਇਨਾਤ ਕੀਤੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਤ੍ਰਿਪੁਰਾ 'ਚ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਪ੍ਰਭਾਵਿਤ ਲੋਕਾਂ ਨੇ ਰਾਹਤ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਜੀ ਦੀ ਅਗਵਾਈ 'ਚ ਕੇਂਦਰ ਸਰਕਾਰ ਨੇ ਐੱਸ.ਡੀ.ਆਰ.ਐੱਫ. (ਰਾਜ ਆਫ਼ਤ ਪ੍ਰਤੀਕਿਰਿਆ ਫੰਡ) ਤੋਂ ਕੇਂਦਰੀ ਹਿੱਸੇ ਵਜੋਂ 40 ਕਰੋੜ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਹੈ।''

ਗ੍ਰਹਿ ਮੰਤਰੀ ਨੇ ਕਿਹਾ ਕਿ ਭਾਵੇਂ ਕੁਝ ਵੀ ਹੋ ਜਾਵੇ,''ਤ੍ਰਿਪੁਰਾ 'ਚ ਸਾਡੇ ਭਰਾ-ਭੈਣ ਇਸ ਕਠਿਨ ਸਮੇਂ ਮੋਦੀ ਸਰਕਾਰ ਨੂੰ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹਾ ਆਉਣਗੇ।'' ਸ਼ਾਹ ਨੇ ਵੀਰਵਾਰ ਨੂੰ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਨਾਲ ਫੋਨ 'ਤੇ ਗੱਲ ਕਰ ਕੇ ਰਾਜ 'ਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਉਨ੍ਹਾਂ ਨੂੰ ਕੇਂਦਰ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਤ੍ਰਿਪੁਰਾ 'ਚ ਪਿਛਲੇ ਕੁਝ ਦਿਨਾਂ 'ਚ ਪਏ ਮੋਹਲੇਧਾਰ ਮੀਂਹ ਕਾਰਨ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਲਾਪਤਾ ਹੋ ਗਏ। ਉਨ੍ਹਾਂ ਦੱਸਿਆ ਕਿ ਰਾਜ 65,400 ਲੋਕਾਂ ਨੇ 450 ਰਾਹਤ ਕੰਪਲੈਕਸਾਂ 'ਚ ਸ਼ਰਨ ਲਈ ਹੈ, ਕਿਉਂਕਿ ਮੋਹਲੇਧਾਰ ਮੀਂਹ ਕਾਰਨ ਉਨ੍ਹਾਂ ਦੇ ਘਰ ਨੁਕਸਾਨੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੂਰਬ-ਉੱਤਰ ਰਾਜ 'ਚ ਹੜ੍ਹ ਨਾਲ ਕਰੀਬ 17 ਲੱਖ ਲੋਕ ਪ੍ਰਭਾਵਿਤ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News