ਕੇਂਦਰ ਨੇ ਆਫ਼ਤ ਜੋਖਮ ਘਟਾਉਣ ਅਤੇ ਸਮਰੱਥਾ ਨਿਰਮਾਣ ਲਈ 1,115 ਕਰੋੜ ਰੁਪਏ ਕੀਤੇ ਮਨਜ਼ੂਰ
Tuesday, Nov 26, 2024 - 07:17 PM (IST)
ਨਵੀਂ ਦਿੱਲੀ (ਏਜੰਸੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਾਲੀ ਇਕ ਉੱਚ ਪੱਧਰੀ ਕਮੇਟੀ ਨੇ ਆਫਤ ਕਾਰਨ ਪੈਦਾ ਹੋਣ ਵਾਲੇ ਜੋਖਮ ਨੂੰ ਘਟਾਉਣ ਅਤੇ ਵੱਖ-ਵੱਖ ਸਮਰੱਥਾ ਨਿਰਮਾਣ ਪ੍ਰਾਜੈਕਟਾਂ ਲਈ 15 ਸੂਬਿਆਂ ਲਈ 1,115 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਕਮੇਟੀ ਨੇ ਨੈਸ਼ਨਲ ਡਿਜ਼ਾਸਟਰ ਮਿਟੀਗੇਸ਼ਨ ਫੰਡ (ਐੱਨ. ਡੀ. ਐੱਮ. ਐੱਫ.) ਵੱਲੋਂ ਫੰਡਿੰਗ ਰਾਹੀਂ 15 ਸੂਬਿਆਂ ’ਚ ਜ਼ਮੀਨ ਖਿਸਕਣ ਨਾਲ ਹੋਣ ਵਾਲੇ ਜੋਖਮ ਨੂੰ ਘਟਾਉਣ ਦੇ ਮਤੇ ’ਤੇ ਵਿਚਾਰ ਕੀਤਾ। ਕਮੇਟੀ ਦੇ ਮੈਂਬਰਾਂ ’ਚ ਕੇਂਦਰੀ ਵਿੱਤ ਅਤੇ ਖੇਤੀਬਾੜੀ ਮੰਤਰੀ ਅਤੇ ਨੀਤੀ ਆਯੋਗ ਦੇ ਉਪ-ਚੇਅਰਮੈਨ ਸ਼ਾਮਲ ਹਨ।
ਇਹ ਵੀ ਪੜ੍ਹੋ: ਸੜਕ ਕਿਨਾਰੇ ਤੰਬੂਆਂ 'ਚ ਸੁੱਤੇ ਲੋਕਾਂ 'ਤੇ ਚੜ੍ਹਿਆ ਟਰੱਕ, 5 ਲੋਕਾਂ ਦੀ ਦਰਦਨਾਕ ਮੌਤ
ਬਿਆਨ ’ਚ ਕਿਹਾ ਗਿਆ ਹੈ ਕਿ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਸਿਵਲ ਡਿਫੈਂਸ ਵਾਲੰਟੀਅਰਾਂ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਦੇ ਇਕ ਹੋਰ ਮਤੇ ’ਤੇ ਵੀ ਵਿਚਾਰ ਕੀਤਾ ਗਿਆ। ਇਸ ਤੋਂ ਪਹਿਲਾਂ, ਕਮੇਟੀ ਨੇ ਕਈ ਸ਼ਹਿਰਾਂ ’ਚ ਸ਼ਹਿਰੀ ਹੜ੍ਹ ਕਾਰਨ ਹੋਣ ਵਾਲੇ ਜੋਖਮ ਨੂੰ ਘਟਾਉਣ ਨਾਲ ਜੁੜੇ ਪ੍ਰਾਜੈਕਟਾਂ ਅਤੇ ਐੱਨ. ਡੀ. ਐੱਮ. ਐੱਫ. ਵੱਲੋਂ ਸੂਬਿਆਂ ’ਚ ਗਲੇਸ਼ੀਅਲ ਝੀਲ ਹੜ੍ਹ ਜੋਖਮ ਪ੍ਰਬੰਧਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਸੀ।
ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੀ 25% ਟੈਰਿਫ ਯੋਜਨਾ 'ਤੇ ਬੋਲੇ ਕੈਨੇਡੀਅਨ ਨੇਤਾ ਜਗਮੀਤ ਸਿੰਘ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8