ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ GST ਨੂੰ ਲੈ ਕੇ ਕੇਂਦਰ ਨੇ ਦਿੱਤਾ ਸਪੱਸ਼ਟੀਕਰਨ

Friday, Aug 05, 2022 - 11:02 AM (IST)

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ GST ਨੂੰ ਲੈ ਕੇ ਕੇਂਦਰ ਨੇ ਦਿੱਤਾ ਸਪੱਸ਼ਟੀਕਰਨ

ਨਵੀਂ ਦਿੱਲੀ- ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ 12 ਫੀਸਦੀ ਜੀ.ਐੱਸ.ਟੀ. ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਸੈਂਟਰਲ ਬੋਰਡ ਆਫ਼ ਇਨਡਾਇਰੈਕਟ ਟੈਕਸ ਅਤੇ ਕਸਟਮਸ (ਸੀ.ਬੀ.ਆਈ.ਐੱਸ.) ਨੇ ਇਸ ਮਾਮਲੇ 'ਚ ਸਫ਼ਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਸਰਾਵਾਂ 'ਤੇ ਜੀ.ਐੱਸ.ਟੀ. ਨਹੀਂ ਲਗਾਇਆ ਗਿਆ ਹੈ। ਇਸ ਨੂੰ ਭਰਨ ਲਈ ਵੀ ਕੋਈ ਨੋਟਿਸ ਨਹੀਂ ਭੇਜਿਆ ਗਿਆ। ਇਹ ਸੰਭਵ ਹੈ ਕਿ ਉਨ੍ਹਾਂ ਨੇਖ਼ੁਦ ਹੀ ਜੀ.ਐੱਸ.ਟੀ. ਜਮ੍ਹਾ ਕਰਵਾ ਦਿੱਤਾ ਹੋਵੇ। ਸੀ.ਬੀ.ਆਈ.ਸੀ. ਨੇ ਕਿਹਾ ਕਿ ਜੀ.ਐੱਸ.ਟੀ. ਕੌਂਸਲ ਦੀ 47ਵੀਂ ਬੈਠਕ ਹੋਈ ਸੀ। ਉਸ ਦੀ ਸਿਫ਼ਾਰਿਸ਼ ਅਨੁਸਾਰ 1000 ਰੁਪਏ ਪ੍ਰਤੀਦਿਨ ਦੇ ਕਿਰਾਏ ਵਾਲੇ ਹੋਟਲ ਕਮਰਿਆਂ ਤੋਂ ਜੀ.ਐੱਸ.ਟੀ. ਛੋਟ ਵਾਪਸ ਲੈ ਲਈ ਗਈ। ਉਨ੍ਹਾਂ 'ਤੇ 12 ਫੀਸਦੀ ਜੀ.ਐੱਸ.ਟੀ. ਲਗਾਇਆ ਗਿਆ ਹੈ। ਹਾਲਾਂਕਿ ਇਸ 'ਚ ਇਕ ਹੋਰ ਛੋਟ ਹੈ, ਜੋ ਕਿਸੇ ਵੀ ਚੈਰੀਟੇਬਲ ਜਾਂ ਧਾਰਮਿਕ ਟਰੱਸਟ ਵਲੋਂ ਕਮਰੇ ਕਿਰਾਏ 'ਤੇ ਦੇਣ ਨੂੰ ਜੀ.ਐੱਸ.ਟੀ. ਤੋਂ ਛੋਟ ਦਿੰਦੀ ਹੈ। ਜਿੱਥੇ ਕਮਰੇ ਲਈ ਚਾਰਜ ਰਕਮ 1000 ਤੋਂ ਘੱਟ ਹੈ। ਇਹ ਛੋਟ ਬਿਨਾਂ ਕਿਸੇ ਤਬਦੀਲੀ ਦੇ ਲਾਗੂ ਹੈ।

PunjabKesari

ਸੀ.ਬੀ.ਆਈ.ਸੀ. ਨੇ ਦੱਸਿਆ ਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀਆਂ ਤਿੰਨ ਸਰਾਵਾਂ ਨੇ ਜੀ.ਐੱਸ.ਟੀ. ਦੇਣਾ ਸ਼ੁਰੂ ਕਰ ਦਿੱਤਾ ਹੈ। ਇਹ 3 ਸਰਾਵਾਂ ਗੁਰੂ ਗੋਬਿੰਦ ਸਿੰਘ ਐੱਨ.ਆਰ.ਆਈ. ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਹਨ। ਇਸ ਬਾਰੇ ਸਪੱਸ਼ਟ ਕੀਤਾ ਗਿਆ ਕਿ ਇਨ੍ਹਾਂ 'ਚੋਂ ਕਿਸੇ ਨੂੰ ਵੀ ਨੋਟਿਸ ਨਹੀਂ ਦਿੱਤਾ ਗਿਆ। ਹੋ ਸਕਦਾ ਹੈ ਕਿ ਉਨ੍ਹਾਂ ਨੇ ਖ਼ੁਦ ਹੀ ਜੀ.ਐੱਸ.ਟੀ. ਭਰਨਾ ਸ਼ੁਰੂ ਕੀਤਾ ਹੋਵੇ। 

PunjabKesari


author

DIsha

Content Editor

Related News