ਸਰਕਾਰ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ : ਜੈਸ਼ੰਕਰ
Friday, Jan 10, 2020 - 02:01 AM (IST)

ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵਿਦੇਸ਼ਾਂ ਵਿਚ ਭਾਰਤ ਦਾ ਅਕਸ ਬਣਾਉਣ ਵਿਚ ਸਿੱਖ ਭਾਈਚਾਰੇ ਦੀ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਵੀਰਵਾਰ ਨੂੰ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆਂਦਾ ਜਾਵੇ। ਪ੍ਰਵਾਸੀ ਭਾਰਤੀ ਦਿਵਸ ਮੌਕੇ ਆਸਟ੍ਰੇਲੀਆ, ਅਮਰੀਕਾ, ਸਿੰਗਾਪੁਰ, ਕਤਰ, ਮਲੇਸ਼ੀਆ, ਬ੍ਰਿਟੇਨ ਅਤੇ ਮੋਰੀਸ਼ਿਸ ਦੇ ਪ੍ਰਵਾਸੀ ਭਾਰਤੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਕਰਦੇ ਹੋਏ ਵਿਦੇਸ਼ ਮੰਤਰੀ ਨੇ ਇਹ ਟਿੱਪਣੀ ਕੀਤੀ। ਉਨ੍ਹਾਂ 84 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਕਿਹਾ ਕਿ ਸਰਕਾਰ ਦੇ ਤੌਰ ’ਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਇਨ੍ਹਾਂ ਦੰਗਿਆਂ ਦੇ ਦੋਸ਼ੀਆਂ ਨੁੂੰ ਕਾਨੂੰਨ ਦੇ ਦਾਇਰੇ ਵਿਚ ਲਿਆਈਏ।