ਵੱਡੀ ਖ਼ਬਰ: ਸਰਕਾਰ ਨੇ ਪਰਾਲੀ ਸਾੜਨ 'ਤੇ ਜੁਰਮਾਨਾ ਕੀਤਾ ਦੁੱਗਣਾ

Thursday, Nov 07, 2024 - 05:33 PM (IST)

ਵੱਡੀ ਖ਼ਬਰ: ਸਰਕਾਰ ਨੇ ਪਰਾਲੀ ਸਾੜਨ 'ਤੇ ਜੁਰਮਾਨਾ ਕੀਤਾ ਦੁੱਗਣਾ

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਦਿੱਲੀ-NCR ਖੇਤਰ ਵਿਚ ਖਰਾਬ ਹੁੰਦੀ ਹਵਾ ਗੁਣਵੱਤਾ (AQI) ਨੂੰ ਵੇਖਦੇ ਹੋਏ ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਜੁਰਮਾਨੇ ਦੀ ਰਾਸ਼ੀ ਦੁੱਗਣੀ ਕਰ ਦਿੱਤੀ ਹੈ। 5 ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਵਾਲੇ ਕਿਸਾਨਾਂ ਲਈ ਪਰਾਲੀ ਸਾੜਨ 'ਤੇ ਹੁਣ ਜੁਰਮਾਨਾ ਰਾਸ਼ੀ 30,000 ਰੁਪਏ ਤੱਕ ਹੋ ਗਈ ਹੈ।

ਇਹ ਵੀ ਪੜ੍ਹੋ- ਸਰਕਾਰੀ ਨੌਕਰੀਆਂ 'ਚ ਭਰਤੀ ਨਿਯਮਾਂ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

ਬੁੱਧਵਾਰ ਨੂੰ ਪ੍ਰਕਾਸ਼ਿਤ ਨੋਟੀਫ਼ਿਕੇਸ਼ਨ ਮੁਤਾਬਕ ਦੋ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਹੁਣ ਪਰਾਲੀ ਸਾੜਨ 'ਤੇ 25,00 ਰੁਪਏ ਦੀ ਥਾਂ 5,000 ਰੁਪਏ ਦਾ ਜੁਰਮਾਨਾ ਦੇਣਾ ਹੋਵੇਗਾ। ਉੱਥੇ ਹੀ 2 ਤੋਂ 5 ਏਕੜ ਵਿਚਾਲੇ ਜ਼ਮੀਨ ਵਾਲੇ ਕਿਸਾਨਾਂ ਨੂੰ 5,000 ਰੁਪਏ ਦੀ ਬਜਾਏ 10,000 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ।

ਇਹ ਵੀ ਪੜ੍ਹੋ- 20 ਨਵੰਬਰ ਨੂੰ ਛੁੱਟੀ ਦਾ ਐਲਾਨ

ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (DPCC) ਦੇ ਮਾਹਰਾਂ ਮੁਤਾਬਕ ਰਾਸ਼ਟਰੀ ਰਾਜਧਾਨੀ ਵਿਚ 1 ਤੋਂ 15 ਨਵੰਬਰ ਤੱਕ ਪ੍ਰਦੂਸ਼ਣ ਸ਼ਿਖਰ 'ਤੇ ਹੁੰਦਾ ਹੈ, ਜਦੋਂ ਪੰਜਾਬ ਅਤੇ ਹਰਿਆਣਾ 'ਚ ਪਰਾਲੀ ਸਾੜਨ ਦੇ ਮਾਮਲੇ ਵੱਧ ਜਾਂਦੇ ਹਨ। ਇਸ ਮੁੱਦੇ 'ਤੇ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਜ਼ਾਹਰ ਕੀਤਾ ਸੀ। ਦੱਸ ਦੇਈਏ ਕਿ ਕਿ ਵਾਹਨਾਂ ਤੋਂ ਨਿਕਲਣ ਵਾਲਾ ਧੂੰਆਂ, ਝੋਨੇ ਦੀ ਪਰਾਲੀ ਸਾੜਨ, ਪਟਾਕਿਆਂ ਅਤੇ ਹੋਰ ਸਥਾਨਕ ਪ੍ਰਦੂਸ਼ਣ ਸਰੋਤਾਂ ਨਾਲ ਪ੍ਰਤੀਕੂਲ ਮੌਸਮੀ ਹਾਲਤਾਂ ਦੇ ਚੱਲਦੇ ਸਰਦੀਆਂ ਦੇ ਦਿਨਾਂ ਦੌਰਾਨ ਦਿੱਲੀ-NCR ' ਹਵਾ ਦੀ ਗੁਣਵੱਤਾ ਦਾ ਪੱਧਰ ਬੇਹੱਦ ਖ਼ਤਰਨਾਕ ਹੋ ਜਾਂਦਾ ਹੈ।

ਇਹ ਵੀ ਪੜ੍ਹੋ- BSNL ਨੇ ਲਾਂਚ ਕੀਤਾ 365 ਦਿਨਾਂ ਦਾ ਸਭ ਤੋਂ ਸਸਤਾ ਰਿਚਾਰਜ ਪਲਾਨ


author

Tanu

Content Editor

Related News