ਕੇਂਦਰ ਨੇ ਮੇਰੀ ਜਾਸੂਸੀ ਲਈ ਦਿੱਤੀ ‘ਜ਼ੈੱਡ ਪਲੱਸ’ ਸੁਰੱਖਿਆ : ਸ਼ਰਦ ਪਵਾਰ
Saturday, Aug 24, 2024 - 02:03 PM (IST)
ਮੁੰਬਈ (ਭਾਸ਼ਾ/ਇੰਟ.)- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸ. ਪੀ.) ਦੇ ਪ੍ਰਧਾਨ ਸ਼ਰਦ ਪਵਾਰ (83) ਨੇ ਕੇਂਦਰ ਸਰਕਾਰ ’ਤੇ ਜਾਸੂਸੀ ਦਾ ਦੋਸ਼ ਲਾਇਆ ਹੈ। ਪਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ‘ਜ਼ੈੱਡ ਪਲੱਸ’ ਸੁਰੱਖਿਆ ਉਨ੍ਹਾਂ ਬਾਰੇ ‘ਪ੍ਰਮਾਣਿਕ ਜਾਣਕਾਰੀ’ ਹਾਸਲ ਕਰਨ ਦਾ ਜ਼ਰੀਆ ਹੋ ਸਕਦੀ ਹੈ। ਕੇਂਦਰ ਨੇ ਸ਼ਰਦ ਪਵਾਰ ਨੂੰ ਬੁੱਧਵਾਰ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਮੁਹੱਈਆ ਕਰਵਾਈ ਹੈ। ਇਹ ਬਹੁਤ ਹੀ ਮਹੱਤਵਪੂਰਨ ਵਿਅਕਤੀ (ਵੀ. ਆਈ. ਪੀ.) ਨੂੰ ਦਿੱਤੀ ਜਾਣ ਵਾਲੀ ਸਰਵ-ਉੱਚ ਸ਼੍ਰੇਣੀ ਦੀ ਸੁਰੱਖਿਆ ਹੈ।
ਸ਼ਰਦ ਪਵਾਰ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਦੇ ਇਕ ਅਧਿਕਾਰੀ ਨੇ ਮੈਨੂੰ ਦੱਸਿਆ ਕਿ ਸਰਕਾਰ ਨੇ 3 ਲੋਕਾਂ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ ਅਤੇ ਮੈਂ ਉਨ੍ਹਾਂ ’ਚੋਂ ਇਕ ਹਾਂ... ਹੋਰ 2 ਲੋਕ ਰਾਸ਼ਟਰੀ ਸਵੈਮ ਸੇਵਕ (ਆਰ. ਐੱਸ. ਐੱਸ.) ਦੇ ਮੁਖੀ ਮੋਹਨ ਭਾਗਵਤ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਨ। ਪਵਾਰ ਦੀ ‘ਜ਼ੈੱਡ ਪਲੱਸ’ ਸੁਰੱਖਿਆ ਲਈ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ 55 ਹਥਿਆਰਬੰਦ ਜਵਾਨਾਂ ਦੀ ਇਕ ਟੀਮ ਨੂੰ ਨਿਯੁਕਤ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8