ਕੇਂਦਰ ਦੀ ਸਖ਼ਤੀ: ਨੈੱਟਫਲਿਕਸ ਨੂੰ ਫਿਲਮ ''ਘੂਸਖੋਰ ਪੰਡਿਤ'' ਦਾ ਟੀਜ਼ਰ ਅਤੇ ਪ੍ਰਚਾਰ ਸਮੱਗਰੀ ਹਟਾਉਣ ਦੇ ਹੁਕਮ
Saturday, Feb 07, 2026 - 09:43 AM (IST)
ਨਵੀਂ ਦਿੱਲੀ (ਏਜੰਸੀ) : ਕੇਂਦਰ ਸਰਕਾਰ ਨੇ ਵਿਵਾਦਾਂ ਵਿੱਚ ਘਿਰੀ ਫਿਲਮ 'ਘੂਸਖੋਰ ਪੰਡਿਤ' ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਓ.ਟੀ.ਟੀ. ਪਲੇਟਫਾਰਮ ਨੈੱਟਫਲਿਕਸ ਨੂੰ ਇਸ ਦਾ ਟੀਜ਼ਰ ਅਤੇ ਸਾਰੀ ਪ੍ਰਚਾਰ ਸਮੱਗਰੀ ਸੋਸ਼ਲ ਮੀਡੀਆ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ੁੱਕਰਵਾਰ ਨੂੰ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਮਾਜ ਦੇ ਕਿਸੇ ਵੀ ਵਰਗ ਵਿਰੁੱਧ ਇਤਰਾਜ਼ਯੋਗ ਟਿੱਪਣੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਮਨੋਰੰਜਨ ਜਗਤ 'ਚ ਪਸਰਿਆ ਮਾਤਮ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ TV ਦੀ ਇਹ ਅਦਾਕਾਰਾ
ਕਿਉਂ ਹੋਇਆ ਵਿਵਾਦ?
ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਜਿਵੇਂ ਹੀ ਫਿਲਮ ਦਾ ਐਲਾਨ ਹੋਇਆ, ਸੋਸ਼ਲ ਮੀਡੀਆ 'ਤੇ ਹੰਗਾਮਾ ਮਚ ਗਿਆ। ਲੋਕਾਂ ਨੇ ਫਿਲਮ ਦੇ ਟਾਈਟਲ ਨੂੰ 'ਜਾਤੀਵਾਦੀ' ਅਤੇ ਇੱਕ ਖਾਸ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਦੱਸਿਆ। ਵਿਵਾਦ ਇੰਨਾ ਵਧ ਗਿਆ ਕਿ, ਉੱਤਰ ਪ੍ਰਦੇਸ਼ ਦੇ ਲਖਨਊ (ਹਜ਼ਰਤਗੰਜ ਥਾਣੇ) ਵਿੱਚ ਇਸ ਸਬੰਧੀ FIR ਦਰਜ ਕੀਤੀ ਗਈ ਹੈ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਮਾਮਲੇ ਦਾ ਨੋਟਿਸ ਲੈਂਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: 2 ਨੌਜਵਾਨਾਂ ਨੂੰ ਕੁਚਲ ਕੇ ਫਰਾਰ ਹੋਇਆ ਮਸ਼ਹੂਰ ਅਦਾਕਾਰ, ਪੁਲਸ ਨੇ ਕੀਤਾ ਗ੍ਰਿਫਤਾਰ
ਭਾਜਪਾ ਦਾ ਪੱਖ: 'ਸਨਾਤਨ ਦਾ ਅਪਮਾਨ ਬਰਦਾਸ਼ਤ ਨਹੀਂ'
ਭਾਜਪਾ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ 'ਐਕਸ' (ਪਹਿਲਾਂ ਟਵਿੱਟਰ) 'ਤੇ ਪੋਸਟ ਕਰਦਿਆਂ ਕੇਂਦਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ,, "ਇਹ ਇੱਕ ਸਪੱਸ਼ਟ ਸੰਦੇਸ਼ ਹੈ ਕਿ ਸਨਾਤਨ ਧਰਮ ਦਾ ਅਪਮਾਨ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਪਾਰਕ ਲਾਭ ਲਈ ਕਿਸੇ ਵੀ ਜਾਤੀ ਜਾਂ ਭਾਈਚਾਰੇ ਨੂੰ ਨੀਵਾਂ ਦਿਖਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ।" ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਸਮੱਗਰੀ ਜੋ ਸਮਾਜਿਕ ਸਾਂਝ ਨੂੰ ਵਿਗਾੜਦੀ ਹੈ, ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਸਰਕਾਰ 'ਸਬਕਾ ਸਾਥ, ਸਬਕਾ ਵਿਕਾਸ ਅਤੇ ਸਬਕਾ ਵਿਸ਼ਵਾਸ' ਦੇ ਸਿਧਾਂਤ 'ਤੇ ਕਾਇਮ ਹੈ।
ਇਹ ਵੀ ਪੜ੍ਹੋ: ਕਾਰ 'ਚ ਨਸ਼ਾ ਸਪਲਾਈ ਕਰਨ ਜਾ ਰਹੀ ਅਦਾਕਾਰਾ ਗ੍ਰਿਫਤਾਰ, ਪੁਲਸ ਨੇ ਇੰਝ ਜਾਲ ਵਿਛਾ ਕੇ ਕੀਤਾ ਕਾਬੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
