ਕੇਂਦਰ ਸਰਕਾਰ ਦੇ ਹਸਪਤਾਲਾਂ ਨੂੰ ਨਿਰਦੇਸ਼, ਮਰੀਜ਼ਾਂ ਨੂੰ ਸਿਰਫ ਜੈਨੇਰਿਕ ਦਵਾਈਆਂ ਦੀ ਦਿਓ ਸਲਾਹ
Saturday, Jul 22, 2023 - 12:24 PM (IST)
ਨਵੀਂ ਦਿੱਲੀ, (ਭਾਸ਼ਾ)– ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਚਾਲਿਤ ਹਸਪਤਾਲਾਂ ਨੂੰ ਕਿਹਾ ਗਿਆ ਹੈ ਕਿ ਉਹ ਮਰੀਜ਼ਾਂ ਨੂੰ ਸਿਰਫ ਜੈਨੇਰਿਕ ਦਵਾਈਆਂ ਦੀ ਸਲਾਹ ਦੇਣ। ਉਨ੍ਹਾਂ ਨੇ ਲੋਕ ਸਭਾ ’ਚ ਇਕ ਸਵਾਲ ਦੇ ਲਿਖਤ ਜਵਾਬ ’ਚ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸਾਲ ਜੂਨ ਤੱਕ ਪੂਰੇ ਦੇਸ਼ ’ਚ 309512 ਪ੍ਰਧਾਨ ਮੰਤਰੀ ਭਾਰਤੀ ਜਨਔਸ਼ਧੀ ਕੇਂਦਰ ਖੋਲ੍ਹੇ ਗਏ ਹਨ।
ਮੰਡਾਵੀਆ ਨੇ ਕਿਹਾ ਕਿ ਭਾਰਤੀ ਮੈਡੀਕਲ ਪ੍ਰੀਸ਼ਦਨ ਰੈਗੂਲੇਟਰੀ 2002 ਦੇ ਤਹਿਤ ਇਹ ਵਿਵਸਥਾ ਹੈ ਕਿ ਹਰ ਡਾਕਟਰ ਨੂੰ ਸਿਰਫ ਜੈਨੇਰਿਕ ਨਾਂ ਵਾਲੀਆਂ ਦਵਾਈਆਂ ਵਿਸ਼ੇਸ਼ ਤੌਰ ’ਤੇ ਵੱਡੇ ਅੱਖਰਾਂ ’ਚ ਲਿਖਣੀਆਂ ਚਾਹੀਦੀਆਂ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਦੇਸ਼ ’ਚ ਗੁਣਵੱਤਾ ਭਰਪੂਰ ਦਵਾਈਆਂ ਯਕੀਨੀ ਕਰਨ ਲਈ ਕਈ ਕਦਮ ਚੁੱਕੇ ਗਏ ਹਨ।