ਮੋਦੀ ਸਰਕਾਰ ਦੀ ਭ੍ਰਿਸ਼ਟ ਅਤੇ ਅਯੋਗ ਸਰਕਾਰੀ ਮੁਲਾਜ਼ਮਾਂ ''ਤੇ ਸ਼ਿਕੰਜਾ ਕੱਸਣ ਦੀ ਤਿਆਰੀ

08/30/2020 7:50:12 PM

ਨਵੀਂ ਦਿੱਲੀ - ਮੋਦੀ ਸਰਕਾਰ ਹੁਣ ਭ੍ਰਿਸ਼ਟ ਅਤੇ ਅਯੋਗ ਸਰਕਾਰੀ ਕਰਮਚਾਰੀਆਂ 'ਤੇ ਸ਼ਿੰਕਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਇਸ ਨੂੰ ਲੈ ਕੇ ਮੋਦੀ ਸਰਕਾਰ ਨੇ ਅਜਿਹੇ ਸਰਕਾਰੀ ਕਰਮਚਾਰੀਆਂ ਦੀ ਪਛਾਣ ਕਰਨ ਦੇ ਨਿਰਦੇਸ਼ ਵੀ ਦੇ ਦਿੱਤੇ ਹਨ। ਨਾਲ ਹੀ ਮੋਦੀ ਸਰਕਾਰ ਭ੍ਰਿਸ਼ਟ ਅਤੇ ਅਯੋਗ ਕਰਮਚਾਰੀਆਂ ਨੂੰ ਰਿਟਾਇਰ ਕਰਨ 'ਤੇ ਵੀ ਜ਼ੋਰ ਦੇ ਰਹੀ ਹੈ।

ਕੇਂਦਰ ਦੀ ਮੋਦੀ ਸਰਕਾਰ ਸਰਕਾਰੀ ਕਰਮਚਾਰੀਆਂ ਦੇ ਰਿਕਾਰਡ ਦੀ ਜਾਂਚ ਕਰਨ ਵਾਲੀ ਹੈ। ਇਸ ਦੇ ਲਈ ਸਰਕਾਰ ਨੇ ਦਿਸ਼ਾ-ਨਿਰਦੇਸ਼ ਵੀ ਦੇ ਦਿੱਤੇ ਹਨ। ਇਸ ਦੇ ਤਹਿਤ ਅਯੋਗਤਾ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ। ਉਥੇ ਹੀ ਜਿਹੜੇ ਲੋਕ ਭ੍ਰਿਸ਼ਟ, ਅਯੋਗ ਪਾਏ ਜਾਂਦੇ ਹਨ, ਉਨ੍ਹਾਂ ਨੂੰ ਰਿਟਾਇਰ ਹੋਣ ਲਈ ਕਿਹਾ ਜਾਵੇਗਾ। ਇਸ ਨੂੰ ਲੈ ਕੇ ਇੱਕ ਰਜਿਸਟਰ ਵੀ ਤਿਆਰ ਕਰਨ ਲਈ ਕਿਹਾ ਗਿਆ ਹੈ।

ਕੇਂਦਰ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਤਹਿਤ ਕੇਂਦਰ ਸਰਕਾਰ ਨੇ ਸਰਕਾਰੀ ਸੇਵਾ 'ਚ 30 ਸਾਲ ਪੂਰੇ ਕਰ ਚੁੱਕੇ ਜਾਂ 50-55 ਸਾਲ ਦੀ ਉਮਰ ਦੇ ਕਰਮਚਾਰੀਆਂ ਦੀ ਸੇਵਾ ਰਿਕਾਰਡ ਦੀ ਜਾਂਚ ਕਰਨ ਲਈ ਕਿਹਾ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ 30 ਸਾਲ ਪੂਰੇ ਕਰ ਚੁੱਕੇ ਜਾਂ 50-55 ਸਾਲ ਦੀ ਉਮਰ ਦੇ ਸਰਕਾਰੀ ਕਰਮਚਾਰੀਆਂ ਦੀ ਸਰਵਿਸ ਰਿਕਾਰਡ 'ਚ ਅਯੋਗਤਾ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਹੋਵੇ।


Inder Prajapati

Content Editor

Related News