J&K ਨੂੰ ਪੂਰਨ ਰਾਜ ਦਾ ਦਰਜਾ ਨਹੀਂ ਮਿਲਿਆ ਤਾਂ ਕੇਂਦਰ ਨੂੰ ਕਰਨਾ ਪਵੇਗਾ ਤੂਫ਼ਾਨ ਦਾ ਸਾਹਮਣਾ : ਫਾਰੂਕ ਅਬਦੁੱਲਾ
Friday, Sep 06, 2024 - 11:02 AM (IST)
ਸ਼੍ਰੀਨਗਰ (ਵਾਰਤਾ)- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵੀਰਵਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜੰਮੂ-ਕਸ਼ਮੀਰ ਨੂੰ ਪੂਰੇ ਅਧਿਕਾਰਾਂ ਵਾਲੇ ਰਾਜ ਦਾ ਦਰਜਾ ਨਹੀਂ ਮਿਲਦਾ ਤਾਂ ਤੂਫਾਨ ਆਵੇਗਾ ਅਤੇ ਇਸ ਦਾ ਸਾਹਮਣਾ ਕੇਂਦਰ ਸਰਕਾਰ ਨੂੰ ਕਰਨਾ ਪਵੇਗਾ। ਸ਼੍ਰੀ ਅਬਦੁੱਲਾ ਨੇ ਬੀਰਵਾਹ ਬਡਗਾਮ 'ਚ ਪਾਰਟੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਪੱਤਰਕਾਰਾਂ ਨੂੰ ਇਹ ਗੱਲ ਕਹੀ। ਇਹ ਪੁੱਛੇ ਜਾਣ 'ਤੇ ਕਿ ਕੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਰਾਜ ਦਾ ਦਰਜਾ ਬਹਾਲ ਹੁੰਦਾ ਹੈ ਅਤੇ ਜੰਮੂ-ਕਸ਼ਮੀਰ ਦੀਆਂ ਸ਼ਕਤੀਆਂ ਉਪ ਰਾਜਪਾਲ ਕੋਲ ਹੀ ਰਹਿੰਦੀਆਂ ਹਨ, ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕ ਕੇਂਦਰ ਸਰਕਾਰ ਦੇ ਗੁਲਾਮ ਨਹੀਂ ਹਨ। ਅਸੀਂ ਉਨ੍ਹਾਂ ਦੇ ਗੁਲਾਮ ਨਹੀਂ ਹਾਂ। ਅਸੀਂ ਇਸ ਰਾਜ ਦੇ ਰਾਖੇ ਹਾਂ। ਮੈਂ ਕੇਂਦਰ ਨੂੰ ਦੱਸਣਾ ਚਾਹੁੰਦਾ ਹਾਂ ਕਿ ਤੂਫਾਨ ਆਵੇਗਾ ਅਤੇ ਉਨ੍ਹਾਂ ਨੂੰ ਇਸ ਦਾ ਸਾਹਮਣਾ ਕਰਨਾ ਪਵੇਗਾ।''
ਭਾਜਪਾ ਦੇ ਅਗਲੀ ਸਰਕਾਰ ਬਣਾਉਣ ਦੇ ਦਾਅਵੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ,''ਸਾਨੂੰ ਦੇਖਦੇ ਹਨ ਅਤੇ ਉਹ ਵੀ ਦੇਖਣਗੇ।'' ਵੱਖਵਾਦੀ ਆਗੂਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਵਿਧਾਨ ਸਭਾ ਚੋਣਾਂ ਲੜਨ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ (ਵੱਖਵਾਦੀਆਂ ਨੂੰ) ਇਸ ਸਵਾਲ ਦਾ ਜਵਾਬ ਦੇਣਾ ਚਾਹੀਦਾ, ਕਿਉਂਕਿ ਉਹ ਹਮੇਸ਼ਾ ਪਾਕਿਸਤਾਨ ਦੇ ਨਾਅਰੇ ਲਗਾਉਂਦੇ ਰਹੇ ਹਨ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਦੇ ਵੀ ਪੱਖ 'ਚ ਹਨ ਤਾਂ ਉਨ੍ਹਾਂ ਕਿਹਾ,''ਫਾਰੂਕ ਅਬਦੁੱਲਾ ਗੱਲਬਾਤ ਨਹੀਂ ਕਰ ਸਕਦੇ। ਗੱਲਬਾਤ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਹੋਣੀ ਚਾਹੀਦੀ ਹੈ ਅਤੇ ਇਹ ਉਨ੍ਹਾਂ ਦਾ ਫ਼ੈਸਲਾ ਹੈ।'' ਉਨ੍ਹਾਂ ਨੇ ਦੋਵੇਂ ਗੁਆਂਢੀ ਦੇਸ਼ਾਂ ਵਿਚਾਲੇ ਗੱਲਬਾਤ ਲਈ ਆਪਣਾ ਰੁਖ ਦੋਹਰਾਇਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8