ਬਜਟ ਸੈਸ਼ਨ ਤੋਂ ਪਹਿਲਾਂ ਚੇਅਰਮੈਨ ਧਨਖੜ ਨੇ ਰਾਜ ਸਭਾ ਦੇ 11 ਮੈਂਬਰਾਂ ਦੀ ਮੁਅੱਤਲੀ ਕੀਤੀ ਰੱਦ
Tuesday, Jan 30, 2024 - 11:05 PM (IST)
 
            
            ਨਵੀਂ ਦਿੱਲੀ — ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਮੰਗਲਵਾਰ ਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉੱਚ ਸਦਨ ਦੇ 11 ਮੈਂਬਰਾਂ ਦੀ ਮੁਅੱਤਲੀ ਰੱਦ ਕਰ ਦਿੱਤੀ।
ਇਹ ਵੀ ਪੜ੍ਹੋ - ਕੈਨੇਡਾ 'ਚ ਭਾਰਤੀ ਮੂਲ ਦੇ ਨੌਜਵਾਨ ਦੇ ਕਤਲ ਦੇ ਦੋਸ਼ 'ਚ ਮੁਲਜ਼ਮ ਗ੍ਰਿਫ਼ਤਾਰ
ਰਾਜ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਇਨ੍ਹਾਂ ਮੈਂਬਰਾਂ ਨੂੰ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਅਤੇ ਸਦਨ ਦੀ ਬੇਇੱਜ਼ਤੀ ਦਾ ਦੋਸ਼ੀ ਠਹਿਰਾਇਆ ਸੀ। ਕਮੇਟੀ ਦੀ ਸਿਫ਼ਾਰਸ਼ ਤੋਂ ਬਾਅਦ ਚੇਅਰਮੈਨ ਨੇ ਨਿਯਮਾਂ 202 ਅਤੇ 266 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਰੇ 11 ਮੈਂਬਰਾਂ ਦੀ ਮੁਅੱਤਲੀ ਰੱਦ ਕਰ ਦਿੱਤੀ ਅਤੇ ਉਨ੍ਹਾਂ ਨੂੰ ਸਦਨ ਦੀ ਕਾਰਵਾਈ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ।
ਇਹ ਵੀ ਪੜ੍ਹੋ - ਬਜਟ 2024: ਲਗਾਤਾਰ 6ਵੀਂ ਵਾਰ ਬਜਟ ਪੇਸ਼ ਕਰਨਗੇ ਵਿੱਤ ਮੰਤਰੀ ਸੀਤਾਰਮਨ, ਇਹ ਹੈ ਇਨ੍ਹਾਂ ਦੀ ਸਪੈਸ਼ਲ ਟੀਮ
ਚੇਅਰਮੈਨ ਦਫ਼ਤਰ ਦੇ ਸੂਤਰਾਂ ਨੇ ਦੱਸਿਆ ਕਿ ਇਹ ਫ਼ੈਸਲਾ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਕਿ ਇਹ ਮੈਂਬਰ ਹੁਣ ਰਾਸ਼ਟਰਪਤੀ ਦੇ ਸੰਬੋਧਨ ਦੌਰਾਨ ਹਾਜ਼ਰ ਰਹਿ ਸਕਣਗੇ। ਚੇਅਰਮੈਨ ਨੇ ਜੇਬੀ ਮਾਥਰ ਹਿਸ਼ਾਮ, ਡਾ: ਐਲ. ਹਨੂਮੰਥਈਆ, ਨੀਰਜ ਡਾਂਗੀ, ਰਾਜਮਨੀ ਪਟੇਲ, ਕੁਮਾਰ ਕੇਤਕਰ, ਜੀਸੀ ਚੰਦਰਸ਼ੇਖਰ, ਵਿਨੈ ਵਿਸ਼ਵਮ, ਸੰਦੋਸ਼ ਕੁਮਾਰ ਪੀ, ਐੱਮ. ਮੁਹੰਮਦ ਅਬਦੁੱਲਾ, ਜੌਨ ਬ੍ਰਿਟਾਸ ਅਤੇ ਏ.ਏ ਰਹੀਮ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਕਮੇਟੀ ਨੇ ਆਪਣੀ ਸਿਫ਼ਾਰਸ਼ ਵਿੱਚ ਕਿਹਾ ਹੈ ਕਿ ਇਨ੍ਹਾਂ ਮੈਂਬਰਾਂ ਨੂੰ ਪਹਿਲਾਂ ਹੀ ਲੋੜੀਂਦੀ ਸਜ਼ਾ ਮਿਲ ਚੁੱਕੀ ਹੈ।
ਇਨ੍ਹਾਂ ਸਾਰੇ ਮੈਂਬਰਾਂ ਨੂੰ ਸਰਦ ਰੁੱਤ ਸੈਸ਼ਨ ਦੌਰਾਨ ਸਦਨ ਅਤੇ ਪ੍ਰਧਾਨਗੀ ਦੀ ਬੇਇੱਜ਼ਤੀ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਇਨ੍ਹਾਂ ਦਾ ਕੇਸ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ - CRPF ਕੈਂਪ 'ਤੇ ਨਕਸਲੀਆਂ ਦਾ ਹਮਲਾ, 3 ਜਵਾਨ ਸ਼ਹੀਦ, 14 ਜ਼ਖ਼ਮੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            