ਚੀਨ ਨਾਲ ਲੱਗਦੀ ਸਰਹੱਦ ’ਤੇ ਸਥਿਤੀ ਚੁਣੌਤੀ ਭਰੀ : ਮਨੋਜ ਪਾਂਡੇ

Friday, Jan 13, 2023 - 12:18 PM (IST)

ਚੀਨ ਨਾਲ ਲੱਗਦੀ ਸਰਹੱਦ ’ਤੇ ਸਥਿਤੀ ਚੁਣੌਤੀ ਭਰੀ : ਮਨੋਜ ਪਾਂਡੇ

ਨਵੀਂ ਦਿੱਲੀ- ਜ਼ਮੀਨੀ ਫ਼ੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਨੇ ਕਿਹਾ ਹੈ ਕਿ ਚੀਨ ਨਾਲ ਅਸਲ ਕੰਟਰੋਲ ਰੇਖਾ ’ਤੇ ਸਥਿਤੀ ਚੁਣੌਤੀ ਭਰੀ ਅਤੇ ਗੈਰਯਕੀਨੀ ਵਾਲੀ ਹੈ ਪਰ ਫੌਜ ਕਿਸੇ ਵੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਜਨਰਲ ਪਾਂਡੇ ਨੇ 75ਵੇਂ ਫੌਜੀ ਦਿਵਸ ਤੋਂ ਪਹਿਲਾਂ ਵੀਰਵਾਰ ਇੱਥੇ ਸਾਲਾਨਾ ਪ੍ਰੈਸ ਕਾਨਫਰੰਸ ’ਚ ਦੱਸਿਆ ਕਿ ਸਮੁੱਚੀ ਸਥਿਤੀ ਸਥਿਰ ਅਤੇ ਕਾਬੂ ਹੇਠ ਹੈ। ਪੂਰਬੀ ਲੱਦਾਖ ਵਿੱਚ ਫੌਜੀ ਡੈੱਡਲਾਕ ਨੂੰ ਸੁਲਝਾਉਣ ਲਈ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ । ਇਸ ਦੇ ਨਾਲ ਹੀ ਫ਼ੌਜ ਦੀਆਂ ਤਿਆਰੀਆਂ ਨੂੰ ਵੀ ਮਜ਼ਬੂਤ ​​ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਚੀਨ ਵੱਲੋਂ ਕੁਝ ਖੇਤਰਾਂ ’ਚ ਫੌਜ ਦੀ ਗਿਣਤੀ ਵਧਾ ਦਿੱਤੀ ਗਈ ਹੈ। ਭਾਰਤ ਵੀ ਉਸ ਮੁਤਾਬਕ ਹਰ ਤਰ੍ਹਾਂ ਦੇ ਕਦਮ ਚੁੱਕ ਕੇ ਹਰ ਤਰ੍ਹਾਂ ਦੀਆਂ ਤਿਆਰੀਆਂ ਕਰ ਰਿਹਾ ਹੈ। ਅੱਤਵਾਦ ਅਤੇ ਅੱਤਵਾਦੀ ਢਾਂਚੇ ਨੂੰ ਸਰਹੱਦ ਪਾਰ ਤੋਂ ਸਮਰਥਨ ਜਾਰੀ ਹੈ। ਫ਼ੌਜ ਦੀ ਤੋਪਖਾਨਾ ਰੈਜੀਮੈਂਟ ਵਿਚ ਮਹਿਲਾ ਕਰਮਚਾਰੀਆਂ ਨੂੰ ਸ਼ਾਮਲ ਕਰਨ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ।


author

DIsha

Content Editor

Related News