ਹਿਮਾਚਲ : 200 ਫੁੱਟ ਡੂੰਘੀ ਖੱਡ ''ਚ ਡਿੱਗੀ ਕਾਰ, ਇਕ ਦੀ ਮੌਤ, ਦੋ ਗੰਭੀਰ ਜ਼ਖਮੀ

06/17/2019 3:35:32 PM

ਚੰਬਾ (ਵਾਰਤਾ)— ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਕਿਹਾਰ ਵਿਚ ਐਤਵਾਰ ਦੇਰ ਰਾਤ ਇਕ ਕਾਰ ਲੱਗਭਗ 200 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਇਸ ਕਾਰ ਵਿਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਕਾਰ 'ਚ ਸਵਾਰ ਲੋਕ ਹਿਮਗਿਰ ਤੋਂ ਡਿਊਰ ਵੱਲ ਜਾ ਰਹੇ ਸਨ ਪਰ ਰਸਤੇ ਵਿਚ ਹੀ ਕਾਰ ਬੇਕਾਬੂ ਹੋ ਕੇ 200 ਫੁੱਟ ਡੂੰਘੀ ਖੱਡ 'ਚ ਡਿੱਗ ਗਈ। 

ਇਸ ਹਾਦਸੇ ਵਿਚ ਕਾਰ ਸਵਾਰ ਇਕ ਵਿਅਕਤੀ ਦੀ ਮੌਕ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਮ੍ਰਿਤਕ ਦੀ ਸ਼ਨਾਖਤ ਲਡੇਰ ਸਲੂਣੀ ਵਾਸੀ ਕੇਸ਼ ਰਾਜ (27) ਦੇ ਰੂਪ ਵਿਚ ਹੋਈ ਹੈ। ਜਦਕਿ ਗੰਭੀਰ ਰੂਪ ਨਾਲ ਜ਼ਖਮੀ ਯੋਗਰਾਜ (27) ਅਤੇ ਸੁਰਿੰਦਰ ਕੁਮਾਰ ਉਰਫ ਸੋਨੂ (24) ਨੂੰ ਇਲਾਜ ਲਈ ਜਵਾਹਰ ਲਾਲ ਮੈਡੀਕਲ ਕਾਲਜ ਵਿਚ ਭਰਤੀ ਕਰਾਇਆ ਗਿਆ ਹੈ। ਪੁਲਸ ਨੇ ਘਟਨਾ ਦੇ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਹੈ।


Tanu

Content Editor

Related News