ਚਮਕੀ ਬੁਖਾਰ ਨਾਲ ਮਰਨ ਵਾਲੇ ਬੱਚਿਆਂ ਦੀ ਗਿਣਤੀ ਹੋਈ 93

Sunday, Jun 16, 2019 - 04:35 PM (IST)

ਚਮਕੀ ਬੁਖਾਰ ਨਾਲ ਮਰਨ ਵਾਲੇ ਬੱਚਿਆਂ ਦੀ ਗਿਣਤੀ ਹੋਈ 93

ਮੁਜ਼ੱਫਰਨਗਰ— ਬਿਹਾਰ ਦੇ ਮੁਜ਼ੱਫਰਨਗਰ ਵਿਚ ਐਕਯੂਟ ਇੰਸੇਫੇਲਾਈਟਿਸ ਸਿੰਡਰੋਮ (ਚਮਕੀ ਬੁਖਾਰ) ਕਾਰਨ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਇੱਥੇ ਹੁਣ ਤਕ 93 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਸ਼੍ਰੀਕਿਸ਼ਨਾ ਮੈਡੀਕਲ ਕਾਲਜ ਐਂਡ ਹੋਸਪੀਟਲ ਦੇ ਸੁਪਰਡੈਂਟ ਸੁਨੀਲ ਕੁਮਾਰ ਸ਼ਾਹੀ ਨੇ ਇਸ ਦੀ ਜਾਣਕਾਰੀ ਦਿੱਤੀ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਚਮਕੀ ਬੁਖਾਰ ਨਾਲ ਮਰਨ ਵਾਲੇ ਬੱਚਿਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਿਹਤ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਡਾਕਟਰਾਂ ਨੂੰ ਇਸ ਬੀਮਾਰੀ ਨਾਲ ਨਜਿੱਠਣ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ। ਸਿਹਤ ਮੰਤਰੀ ਡਾ. ਹਰਸ਼ਵਰਧਨ ਮੁਜ਼ੱਫਰਨਗਰ ਪਹੁੰਚ ਗਏ ਹਨ।

PunjabKesari


ਉੱਥੇ ਹੀ ਦੂਜੇ ਪਾਸੇ ਬਿਹਾਰ ਦੇ ਗਯਾ ਵਿਚ ਨਾਰਾਇਣ ਮਗਧ ਮੈਡੀਕਲ ਕਾਲਜ ਵਿਚ ਗਰਮੀ ਨਾਲ 12 ਲੋਕਾਂ ਦੀ ਮੌਤ ਹੋ ਗਈ ਹੈ। ਗਯਾ ਦੇ ਜ਼ਿਲਾ ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲੇ 12 'ਚੋਂ 7 ਲੋਕ ਗਯਾ ਦੇ ਹਨ। ਜ਼ਿਲਾ ਅਧਿਕਾਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਠੀਕ ਕੀਤਾ ਜਾ ਸਕੇ। ਹਸਪਤਾਲ ਵਿਚ ਸਾਰੇ ਉੱਚਿਤ ਪ੍ਰਬੰਧ ਕਰ ਲਏ ਗਏ ਹਨ। ਇੱਥੇ ਦੱਸ ਦੇਈਏ ਕਿ 15 ਸਾਲ ਤਕ ਦੀ ਉਮਰ ਦੇ ਬੱਚੇ ਇਸ ਬੀਮਾਰੀ ਦੀ ਲਪੇਟ ਵਿਚ ਆ ਰਹੇ ਹਨ। ਮਰਨ ਵਾਲੇ ਬੱਚਿਆਂ ਦੀ ਉਮਰ ਇਕ ਤੋਂ 7 ਸਾਲ ਦਰਮਿਆਨ ਹੈ। ਡਾਕਟਰਾਂ ਮੁਤਾਬਕ ਇਸ ਬੀਮਾਰੀ ਦਾ ਮੁੱਖ ਲੱਛਣ ਤੇਜ਼ ਬੁਖਾਰ, ਉਲਟੀ-ਦਸਤ, ਬੇਹੋਸ਼ੀ ਅਤੇ ਸਰੀਰ ਦੇ ਅੰਗਾਂ ਵਿਚ ਕੰਬਣੀ (ਚਮਕੀ) ਹੋਣਾ ਹੈ।


author

Tanu

Content Editor

Related News