ਚੰਪਈ ਸੋਰੇਨ ਨੇ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Friday, Feb 02, 2024 - 01:14 PM (IST)

ਰਾਂਚੀ (ਭਾਸ਼ਾ)- ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਦੇ ਵਿਧਾਇਕ ਦਲ ਦੇ ਨੇਤਾ ਚੰਪਾਈ ਸੋਰੇਨ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੇ ਇੱਥੇ ਰਾਜ ਭਵਨ ਵਿਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਚੰਪਾਈ ਸੋਰੇਨ ਤੋਂ ਇਲਾਵਾ ਸੀਨੀਅਰ ਕਾਂਗਰਸ ਨੇਤਾ ਆਲਮਗੀਰ ਆਲਮ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇਤਾ ਸਤਿਆਨੰਦ ਭੋਕਤਾ ਨੇ ਰਾਜ ਦੇ ਮੰਤਰੀਆਂ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਰਾਜ ਭਵਨ ਦੇ ਦਰਬਾਰ ਹਾਲ ਵਿਚ ਹੋਇਆ ਅਤੇ ਇਸ ਮੌਕੇ ਝਾਮੁਮੋ ਦੀ ਅਗਵਾਈ ਵਾਲੇ ਗਠਜੋੜ ਦੇ ਸੀਨੀਅਰ ਆਗੂ ਮੌਜੂਦ ਸਨ। ਕਬਾਇਲੀ ਨੇਤਾ ਚੰਪਾਈ ਸੋਰੇਨ (67) ਰਾਜ ਦੇ 12ਵੇਂ ਮੁੱਖ ਮੰਤਰੀ ਹਨ। ਉਹ ਝਾਰਖੰਡ ਦੇ ਕੋਲਹਾਨ ਖੇਤਰ ਤੋਂ ਛੇਵੇਂ ਮੁੱਖ ਮੰਤਰੀ ਹਨ। ਕੋਲਹਾਨ ਖੇਤਰ ਵਿਚ ਪੂਰਬੀ ਸਿੰਘਭੂਮ, ਪੱਛਮੀ ਸਿੰਘਭੂਮ ਅਤੇ ਸਰਾਇਕੇਲਾ-ਖਰਸਾਵਨ ਜ਼ਿਲ੍ਹੇ ਸ਼ਾਮਲ ਹਨ।

ਇਹ ਵੀ ਪੜ੍ਹੋ : ਗ੍ਰਿਫ਼ਤਾਰੀ ਖ਼ਿਲਾਫ਼ ਹੇਮੰਤ ਸੋਰੇਨ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ

ਚੰਪਾਈ ਸੋਰੇਨ ਨੂੰ ਵੀਰਵਾਰ ਨੂੰ ਰਾਜਪਾਲ ਨੇ ਮੁੱਖ ਮੰਤਰੀ ਨਿਯੁਕਤ ਕੀਤਾ ਸੀ। ਇਸ ਤੋਂ ਪਹਿਲਾਂ ਚੰਪਾਈ ਸੋਰੇਨ ਨੇ ਰਾਜਪਾਲ ਨੂੰ ਸਰਕਾਰ ਬਣਾਉਣ ਦੇ ਉਨ੍ਹਾਂ ਦੇ ਦਾਅਵੇ ਨੂੰ ਜਲਦੀ ਤੋਂ ਜਲਦੀ ਸਵੀਕਾਰ ਕਰਨ ਦੀ ਅਪੀਲ ਕੀਤੀ ਸੀ, ਕਿਉਂਕਿ ਰਾਜ ਵਿਚ 'ਭੰਬਲਭੂਸੇ' ਦੀ ਸਥਿਤੀ ਸੀ ਅਤੇ ਰਾਜ ਵਿੱਚ ਕੋਈ ਮੁੱਖ ਮੰਤਰੀ ਨਹੀਂ ਸੀ। ਇਹ ਸਥਿਤੀ ਬੁੱਧਵਾਰ ਨੂੰ ਹੇਮੰਤ ਸੋਰੇਨ ਦੇ ਅਸਤੀਫੇ ਤੋਂ ਬਾਅਦ ਸੂਬੇ 'ਚ ਮੁੱਖ ਮੰਤਰੀ ਦੀ ਗੈਰ-ਮੌਜੂਦਗੀ ਕਾਰਨ ਬਣੀ ਸੀ ਅਤੇ ਇਸ ਕਾਰਨ ਸਿਆਸੀ ਸੰਕਟ ਹੋਰ ਡੂੰਘਾ ਹੋ ਗਿਆ ਸੀ। ਕਾਂਗਰਸ ਦੀ ਸੂਬਾ ਇਕਾਈ ਦੇ ਪ੍ਰਧਾਨ ਰਾਜੇਸ਼ ਠਾਕੁਰ ਨੇ ਕਿਹਾ ਕਿ ਚੰਪਾਈ ਸੋਰੇਨ ਨੂੰ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ 10 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਕਾਂਗਰਸ ਸੂਬੇ ਵਿਚ ਝਾਮੁਮੋ ਦੀ ਅਗਵਾਈ ਵਾਲੇ ਗਠਜੋੜ ਦੀ ਭਾਈਵਾਲ ਹੈ। ਇਸ ਤੋਂ ਪਹਿਲਾਂ ਚੰਪਾਈ ਸੋਰੇਨ ਨੇ ਕਿਹਾ ਸੀ, ''ਅਸੀਂ ਇਕਜੁੱਟ ਹਾਂ। ਸਾਡਾ ਗਠਜੋੜ ਮਜ਼ਬੂਤ ​​ਹੈ, ਇਸ ਨੂੰ ਕੋਈ ਤੋੜ ਨਹੀਂ ਸਕਦਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News