ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆ ''ਚ ਭਾਰੀ ਮੀਂਹ ਦੀ ਭਵਿੱਖਬਾਣੀ

Saturday, Aug 31, 2024 - 04:21 PM (IST)

ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆ ''ਚ ਭਾਰੀ ਮੀਂਹ ਦੀ ਭਵਿੱਖਬਾਣੀ

ਅਮਰਾਵਤੀ (ਭਾਸ਼ਾ) - ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਕਿਉਂਕਿ ਬੰਗਾਲ ਦੀ ਖਾੜੀ 'ਤੇ ਬਣਿਆ ਘੱਟ ਦਬਾਅ ਦਾ ਖੇਤਰ ਡਿਪਰੈਸ਼ਨ 'ਚ ਬਦਲ ਗਿਆ ਹੈ। ਭਾਰਤ ਮੌਸਮ ਵਿਭਾਗ (IMJD) ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ, 'ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ। ਆਂਧਰਾ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।''

ਇਹ ਵੀ ਪੜ੍ਹੋ PM ਮੋਦੀ ਦੀ ਸੁਪਰੀਮ ਕੋਰਟ ਨੂੰ ਅਪੀਲ, ਕਿਹਾ- ਔਰਤਾਂ ਨੂੰ ਜਲਦੀ ਮਿਲੇ ਨਿਆਂ'

ਆਈਐੱਮਡੀ ਅਨੁਸਾਰ, ਉੱਤਰੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਉੜੀਸਾ ਦੇ ਨੇੜੇ ਬੰਗਾਲ ਦੀ ਖਾੜੀ ਦੇ ਪੱਛਮੀ ਮੱਧ ਅਤੇ ਉਸ ਨਾਲ ਲੱਗਦੇ ਉੱਤਰ-ਪੱਛਮ ਵਿੱਚ ਬਣਿਆ ਘੱਟ ਦਬਾਅ ਦਾ ਖੇਤਰ ਪੱਛਮ ਅਤੇ ਉੱਤਰ-ਪੱਛਮ ਵੱਲ ਵਧਿਆ ਅਤੇ ਸ਼ਨੀਵਾਰ ਸਵੇਰੇ 5.30 ਵਜੇ ਡਿਪਰੈਸ਼ਨ ਵਿੱਚ ਬਦਲ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ-ਕੇਂਦਰੀ ਅਤੇ ਨਾਲ ਲੱਗਦੇ ਉੱਤਰ-ਪੱਛਮੀ ਬੰਗਾਲ ਦੀ ਖਾੜੀ 'ਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਉੱਤਰੀ ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਤੱਟਾਂ 'ਤੇ 65 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਓਡੀਸ਼ਾ ਦੇ ਗੰਜਮ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋਈ

ਘੱਟ ਦਬਾਅ ਵਾਲੇ ਖੇਤਰ ਦੇ ਪ੍ਰਭਾਵ ਕਾਰਨ ਪੱਛਮੀ ਗੋਦਾਵਰੀ ਜ਼ਿਲ੍ਹਾ ਹੈੱਡਕੁਆਰਟਰ ਭੀਮਾਵਰਮ ਵਿੱਚ ਸ਼ੁੱਕਰਵਾਰ ਸ਼ਾਮ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਵਿਜੇਵਾੜਾ 'ਚ ਵੀ ਭਾਰੀ ਮੀਂਹ ਪਿਆ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਅਤੇ ਸ਼ਹਿਰ ਦੀਆਂ ਕਈ ਸੜਕਾਂ 'ਤੇ ਪਾਣੀ ਭਰ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਆਂਧਰਾ ਪ੍ਰਦੇਸ਼ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਏ.ਪੀ.ਐੱਸ.ਡੀ.ਐੱਮ.ਏ.) ਦੇ ਪ੍ਰਬੰਧ ਨਿਰਦੇਸ਼ਕ ਆਰ ਕੁਰਮਾਨਧ ਨੇ ਕਿਹਾ ਕਿ ਅੱਜ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਕਿਸਾਨ ਅੰਦੋਲਨ 'ਚ ਪੁੱਜੀ ਵਿਨੇਸ਼ ਫੋਗਾਟ, ਕਿਹਾ- ਤੁਹਾਡੀ ਧੀ ਤੁਹਾਡੇ ਨਾਲ ਹੈ

ਉਨ੍ਹਾਂ ਨੇ ਕਿਹਾ ਕਿ ਸ਼੍ਰੀਕਾਕੁਲਮ, ਵਿਜ਼ਿਆਨਗਰਮ, ਪਾਰਵਤੀਪੁਰਮ ਮਨਯਮ, ਅਲੂਰੀ ਸੀਤਾਰਾਮ ਰਾਜੂ ਅਤੇ ਵਿਸ਼ਾਖਾਪਟਨਮ ਜ਼ਿਲ੍ਹਿਆਂ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਉੱਤਰੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਓਡੀਸ਼ਾ ਦੇ ਤੱਟਾਂ 'ਤੇ ਸਮੁੰਦਰ ਦੀ ਸਥਿਤੀ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ, ਕੇਂਦਰੀ ਜਲ ਕਮਿਸ਼ਨ (ਸੀਡਬਲਯੂਸੀ) ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਦੋ ਦਿਨਾਂ ਵਿੱਚ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੀਆਂ ਜ਼ਿਆਦਾਤਰ ਨਦੀਆਂ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਵੱਡਾ ਹਾਦਸਾ! ਹੈਲੀਕਾਪਟਰ ਤੋਂ ਡਿੱਗਾ ਹੈਲੀਕਾਪਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News