ਪੰਜਾਬ ਤੇ ਉੱਤਰੀ ਭਾਰਤ ਦੇ ਹੋਰਨਾਂ ਹਿੱਸਿਆ ’ਚ ਅੱਜ ਤੋਂ ਪਰਸੋਂ ਤੱਕ ਭਾਰੀ ਮੀਂਹ ਦੀ ਸੰਭਾਵਨਾ
Monday, Jul 19, 2021 - 02:13 AM (IST)
ਨਵੀਂ ਦਿੱਲੀ- ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ ਪੰਜਾਬ ਅਤੇ ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ’ਚ 19 ਜੁਲਾਈ ਤੋਂ 21 ਜੁਲਾਈ ਤੱਕ ਕਈ ਥਾਈਂ ਭਾਰੀ ਮੀਂਹ ਪੈਣ ਦਾ ਅਨੁਮਾਨ ਲਾਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 21 ਜੁਲਾਈ ਤੱਕ ਪੰਜਾਬ ਦੇ ਨਾਲ-ਨਾਲ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ।
ਇਹ ਖ਼ਬਰ ਪੜ੍ਹੋ- ਅਦਿਤੀ ਨੇ ਆਪਣੇ ਕਰੀਅਰ ਦਾ ਸਰਵਸ੍ਰੇਸ਼ਠ ਤੀਜਾ ਸਥਾਨ ਹਾਸਲ ਕੀਤਾ
ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਕੁਝ ਥਾਵਾਂ ’ਤੇ 19 ਜੁਲਾਈ ਨੂੰ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ ਅਤੇ ਚੰਡੀਗੜ੍ਹ ’ਚ 19 ਜੁਲਾਈ ਨੂੰ ਹਲਕੀ ਵਰਖਾ ਹੋਵੇਗੀ। ਮੌਸਮ ਵਿਭਾਗ ਨੇ ਪੱਛਮੀ ਅਤੇ ਦੱਖਣੀ ਭਾਰਤ ਵਿਚ ਵੀ 23 ਜੁਲਾਈ ਤੱਕ ਬਹੁਤ ਭਾਰੀ ਮੀਂਹ ਪੈਣ ਦਾ ਅਨੁਮਾਨ ਲਾਇਆ ਹੈ। ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ ’ਚ ਵੀ ਇਸ ਸਮੇਂ ਦੌਰਾਨ ਮੀਂਹ ਪਏਗਾ।
ਇਹ ਖ਼ਬਰ ਪੜ੍ਹੋ- 'ਅਫਗਾਨੀ ਰਾਜਦੂਤ ਦੀ ਬੇਟੀ ਦੇ ਅਗਵਾ ਮਾਮਲੇ ਨੂੰ ਇਮਰਾਨ ਨੇ ਲਿਆ ਗੰਭੀਰਤਾ ਨਾਲ'
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।