ਜੰਮੂ-ਕਸ਼ਮੀਰ 'ਚ ਅਗਲੇ ਦੋ ਦਿਨਾਂ 'ਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ

Saturday, Feb 04, 2023 - 04:46 PM (IST)

ਜੰਮੂ-ਕਸ਼ਮੀਰ 'ਚ ਅਗਲੇ ਦੋ ਦਿਨਾਂ 'ਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ

ਸ਼੍ਰੀਨਗਰ (ਬਿਊਰੋ)- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਅਗਲੇ ਦੋ ਦਿਨਾਂ 'ਚ ਕੁਝ ਥਾਵਾਂ 'ਤੇ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ 'ਚ ਮੌਸਮ ਖੁਸ਼ਕ ਰਹੇਗਾ ਅਤੇ ਉੱਤਰੀ ਕਸ਼ਮੀਰ 'ਚ ਇਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਹੋਵੇਗੀ। 

ਅਧਿਕਾਰੀਆਂ ਨੇ ਦੱਸਿਆ ਕਿ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ 'ਚ ਜੰਮੂ-ਕਸ਼ਮੀਰ ਅਤੇ ਲੱਦਾਖ ਦੀਆਂ ਕੁਝ ਥਾਵਾਂ 'ਤੇ ਬਰਫ਼ਬਾਰੀ ਜਾਂ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਕਈ ਹਿੱਸਿਆਂ 'ਚ ਬੀਤੀ ਰਾਤ ਘੱਟੋ-ਘੱਟ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ। ਸ੍ਰੀਨਗਰ ਦਾ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 0.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬੀਤੀ ਰਾਤ ਇਹ ਸਿਫ਼ਰ ਤੋਂ ਹੇਠਾਂ 0.6 ਡਿਗਰੀ ਸੈਲਸੀਅਸ ਸੀ।

ਇਹ ਵੀ ਪੜ੍ਹੋ- ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ

ਸ਼ੁੱਕਰਵਾਰ ਨੂੰ ਸ਼੍ਰੀਨਗਰ 'ਚ ਦਿਨ ਦਾ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਤਰੀ ਕਸ਼ਮੀਰ ਦੇ ਮਸ਼ਹੂਰ ਸਕੀ-ਰਿਜ਼ੌਰਟ ਗੁਲਮਰਗ 'ਚ ਸਿਫ਼ਰ ਤੋਂ  5.5 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ, ਜਿਸ ਨਾਲ ਇਹ ਘਾਟੀ ਦਾ ਸਭ ਤੋਂ ਠੰਡਾ ਸਥਾਨ ਬਣ ਗਿਆ।

ਮੌਸਮ ਵਿਭਾਗ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਸੈਰ-ਸਪਾਟਾ ਸਥਾਨ ਪਹਿਲਗਾਮ 'ਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋੋਂ0.9 ਡਿਗਰੀ ਸੈਲਸੀਅਸ ਤੋਂ ਹੇਠਾਂ ਅਤੇ ਕਾਜ਼ੀਗੁੰਡ 'ਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 3.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਤਰੀ ਕਸ਼ਮੀਰ ਦੇ ਕੁਪਵਾੜਾ 'ਚ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ

ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਡਿਵੀਜ਼ਨ 'ਚ ਤਾਪਮਾਨ 'ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਜੰਮੂ ਦਾ ਘੱਟੋ-ਘੱਟ ਤਾਪਮਾਨ 8.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਪਿਛਲੀ ਰਾਤ 7.2 ਡਿਗਰੀ ਸੈਲਸੀਅਸ ਸੀ।ਬਰਫ਼ਬਾਰੀ ਕਾਰਨ ਸ਼੍ਰੀਨਗਰ ਹਵਾਈ ਅੱਡੇ 'ਤੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਅਤੇ ਸ਼੍ਰੀਨਗਰ-ਜੰਮੂ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਬਾਅਦ 'ਚ ਸੇਵਾਵਾਂ ਮੁੜ ਸ਼ੁਰੂ ਹੋ ਗਈਆਂ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News