ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ 'ਚ 5 ਦਿਨ ਮੀਂਹ ਦੀ ਸੰਭਾਵਨਾ, ਪੰਜਾਬ ਸਣੇ ਜਾਣੋ ਹੋਰ ਸੂਬਿਆਂ ਦਾ ਹਾਲ

Thursday, Sep 14, 2023 - 12:01 PM (IST)

ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ 'ਚ 5 ਦਿਨ ਮੀਂਹ ਦੀ ਸੰਭਾਵਨਾ, ਪੰਜਾਬ ਸਣੇ ਜਾਣੋ ਹੋਰ ਸੂਬਿਆਂ ਦਾ ਹਾਲ

ਨਵੀਂ ਦਿੱਲੀ- ਦੇਸ਼ ਦੇ ਕਈ ਹਿੱਸਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਪੈਣ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਈ ਸੂਬਿਆਂ ਵਿਚ ਮੌਸਮ ਸੁਹਾਵਨਾ ਹੋ ਗਿਆ ਹੈ। ਭਾਰਤ ਮੌਸਮ ਵਿਭਾਗ ਨੇ ਵੀਰਵਾਰ ਨੂੰ ਦਿੱਲੀ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ 19 ਸਤੰਬਰ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਯਾਨੀ ਕਿ ਅਗਲੇ 5 ਦਿਨਾਂ ਤੱਕ ਦਿੱਲੀ 'ਚ ਮੀਂਹ ਪੈ ਸਕਦਾ ਹੈ। 

ਇਹ ਵੀ ਪੜ੍ਹੋ- VK ਸਿੰਘ ਦਾ ਵੱਡਾ ਬਿਆਨ, ਕਿਹਾ- POK ਖ਼ੁਦ-ਬ-ਖ਼ੁਦ ਭਾਰਤ 'ਚ ਸ਼ਾਮਲ ਹੋ ਜਾਵੇਗਾ, ਥੋੜ੍ਹੀ ਉਡੀਕ ਕਰੋ

ਉੱਥੇ ਹੀ ਉੱਤਰ ਪ੍ਰਦੇਸ਼-ਬਿਹਾਰ ਵਿਚ ਵੀ ਅਜੇ ਮੀਂਹ ਤੋਂ ਛੁਟਕਾਰਾ ਨਹੀਂ ਮਿਲਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਅਜੇ ਮੀਂਹ ਦਾ ਦੌਰ ਜਾਰੀ ਰਹੇਗਾ। ਨਾਲ ਹੀ ਬਿਹਾਰ 'ਚ ਵੀ 19 ਸਤੰਬਰ ਤੱਕ ਮੀਂਹ ਪੈਣ ਦੇ ਆਸਾਰ ਹਨ। ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ। ਪੰਜਾਬ 'ਚ ਵੀ ਗਰਮੀ ਅਤੇ ਹੁੰਮਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੇ ਮਾਹਿਰ ਡਾ. ਸਤਬੀਰ ਸਿੰਘ ਨੇ ਕਿਹਾ ਕਿ ਮੀਂਹ ਪੈਣ ਦੀ ਵੀ ਸੰਭਾਵਨਾ ਹੈ, ਜਦੋਂਕਿ ਆਉਣ ਵਾਲੇ 3-4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-  CM ਖੱਟੜ ਨੇ ਦੱਸਿਆ ਹਰਿਆਣਾ ਦੇ ਵਿਕਾਸ ਦਾ ਰੋਡਮੈਪ, ਕਿਹਾ-ਤੀਜੀ ਵਾਰ ਬਣਾਵਾਂਗੇ ਸਰਕਾਰ

ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਅਗਲੇ 4 ਦਿਨਾਂ ਤੱਕ ਹਲਕੇ ਤੋਂ ਮੱਧ ਪੱਧਰ ਦਾ ਮੀਂਹ ਪੈ ਸਕਦਾ ਹੈ। ਵਿਭਾਗ ਮੁਤਾਬਕ ਕੋਲਕਾਤਾ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ 17 ਸਤੰਬਰ ਤੱਕ ਮੀਂਹ ਪਵੇਗਾ। ਪੂਰਬੀ ਰਾਜਸਥਾਨ ਦੇ ਕੋਟਾ, ਉਦੈਪੁਰ, ਜੈਪੁਰ, ਭਰਤਪੁਰ, ਅਜਮੇਰ ਡਵੀਜ਼ਨ ਦੇ ਕੁਝ ਹਿੱਸਿਆਂ ਵਿਚ ਆਉਣ ਵਾਲੇ 2-3 ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਦੇ ਬੀਕਾਨੇਰ ਅਤੇ ਜੋਧਪੁਰ ਡਵੀਜ਼ਨ ਦੇ ਜ਼ਿਲ੍ਹਿਆਂ 'ਚ ਆਉਣ ਵਾਲੇ 5-6 ਦਿਨਾਂ ਦੌਰਾਨ ਦੁਪਹਿਰ ਬਾਅਦ ਕਿਤੇ-ਕਿਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ-  ਨਿਪਾਹ ਵਾਇਰਸ ਨੂੰ ਲੈ ਕੇ ਸਰਕਾਰ ਅਲਰਟ, ਬਣਾਏ ਕੰਟੇਨਮੈਂਟ ਜ਼ੋਨ, ਮਾਸਕ ਪਹਿਨਣਾ ਲਾਜ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News