ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਹਾਦਸੇ ਦੀ ਸ਼ਿਕਾਰ, ਟਰੇਨ ਦੇ ਕਈ ਡੱਬੇ ਪਟੜੀ ਤੋਂ ਉਤਰੇ
Thursday, Jul 18, 2024 - 05:37 PM (IST)
ਗੋਂਡਾ- ਉੱਤਰ ਪ੍ਰਦੇਸ਼ ਦੇ ਗੋਂਡਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੋਂਡਾ ਵਿਚ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਟਰੇਨ ਹਾਦਸੇ ਦੀ ਸ਼ਿਕਾਰ ਹੋ ਗਈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਟਰੇਨ ਨੰਬਰ-15904 ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ 15 ਡੱਬੇ ਮੋਤੀਗੰਜ-ਝਿਲਾਹੀ ਰੇਲਵੇ ਸਟੇਸ਼ਨ ਦੇ ਵਿਚਕਾਰ ਪਟੜੀ ਤੋਂ ਉਤਰ ਗਏ। ਚੰਡੀਗੜ੍ਹ ਤੋਂ ਡਿਬਰੂਗੜ੍ਹ ਜਾ ਰਹੀ ਇਸ ਹਫਤਾਵਾਰੀ ਟਰੇਨ ਦੇ ਡੱਬੇ ਪਟੜੀ ਤੋਂ ਉਤਰ ਜਾਣ ਕਾਰਨ 4 ਯਾਤਰੀ ਦੀ ਮੌਤ ਦੀ ਸੂਚਨਾ ਹੈ। ਉੱਥੇ ਹੀ ਕਈ ਯਾਤਰੀ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਲਾਂਕਿ ਅਧਿਕਾਰਤ ਤੌਰ 'ਤੇ ਪ੍ਰਸ਼ਾਸਨ ਵਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਅਤੇ ਪੁਲਸ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ।
ਇਹ ਵੀ ਪੜ੍ਹੋ- ਸਨਸਨੀਖੇਜ਼ ਵਾਰਦਾਤ; ਸਿਰਫਿਰੇ ਆਸ਼ਕ ਵਲੋਂ ਪ੍ਰੇਮਿਕਾ, ਉਸ ਦੀ ਭੈਣ ਤੇ ਪਿਤਾ ਦਾ ਬੇਰਹਿਮੀ ਨਾਲ ਕਤਲ
ਰਾਹਤ ਅਤੇ ਬਚਾਅ ਕਾਰਜਾਂ 'ਚ ਸਥਾਨਕ ਪ੍ਰਸ਼ਾਸਨ ਦੀ ਮਦਦ ਲਈ ਫੌਜ ਦੇ ਜਵਾਨਾਂ ਦੀ ਟੁਕੜੀ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਗੋਰਖਪੁਰ ਅਤੇ ਗੋਂਡਾ ਜ਼ਿਲ੍ਹਿਆਂ ਤੋਂ ਰੇਲਵੇ ਦੀਆਂ ਵਾਧੂ ਬਚਾਅ ਟੀਮਾਂ ਨੂੰ ਵੀ ਰਵਾਨਾ ਕੀਤਾ ਗਿਆ ਹੈ। ਓਧਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਹਾਦਸੇ ਕਾਰਨ ਗੋਰਖਪੁਰ ਤੋਂ ਲਖਨਊ ਡਾਊਨਲਾਈਨ 'ਤੇ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਨਾਲ ਅੱਧੀ ਦਰਜਨ ਤੋਂ ਵੱਧ ਟਰੇਨਾਂ 'ਤੇ ਅਸਰ ਪਵੇਗਾ।
ਇਹ ਵੀ ਪੜ੍ਹੋ- 'ਅਗਨੀਵੀਰ' ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ, ਪੁਲਸ ਦੀ ਨੌਕਰੀ 'ਚ ਮਿਲੇਗਾ 10 ਫ਼ੀਸਦੀ ਰਾਖਵਾਂਕਰਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8