ਚੰਡੀਗੜ੍ਹ ਮੇਅਰ ਚੋਣ ; ਦਿੱਲੀ ''ਚ ''ਆਪ'' ਕਰੇਗੀ ਵੱਡਾ ਪ੍ਰਦਰਸ਼ਨ

Wednesday, Jan 31, 2024 - 04:45 PM (IST)

ਚੰਡੀਗੜ੍ਹ ਮੇਅਰ ਚੋਣ ; ਦਿੱਲੀ ''ਚ ''ਆਪ'' ਕਰੇਗੀ ਵੱਡਾ ਪ੍ਰਦਰਸ਼ਨ

ਨਵੀਂ ਦਿੱਲੀ- ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਬੀਤੇ ਕੱਲ ਮੇਅਰ ਦੀ ਚੋਣ ਨੂੰ ਲੈ ਕੇ ਵੋਟਾਂ ਪਈਆਂ। ਇਨ੍ਹਾਂ ਚੋਣਾਂ ਵਿਚ ਭਾਜਪਾ ਦੇ ਮਨੋਜ ਸੋਨਕਰ ਚੋਣ ਜਿੱਤੇ ਹਨ। ਮਨੋਜ ਨੂੰ ਕੁੱਲ 36 ਵੋਟਾਂ 'ਚੋਂ 16 ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ 8 ਵੋਟਾਂ ਰੱਦ ਹੋ ਗਈਆਂ। ਇਸ ਚੋਣ ਧਾਂਦਲੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦਿੱਲੀ ਵਿਖੇ 2 ਫਰਵਰੀ ਨੂੰ ਵੱਡਾ ਪ੍ਰਦਰਸ਼ਨ ਕਰੇਗੀ। ਆਪ-ਕਾਂਗਰਸ ਦਾ ਗਠਜੋੜ ਇਹ ਚੋਣ ਹਾਰ ਗਿਆ ਹੈ। 

ਇਹ ਵੀ ਪੜ੍ਹੋ- ਚੰਡੀਗੜ੍ਹ 'ਚ ਮੇਅਰ ਦੀ ਚੋਣ ਮਗਰੋਂ ਪੈ ਗਿਆ ਰੌਲਾ, ਵੀਡੀਓ 'ਚ ਦੇਖੋ ਕੀ ਬਣੇ ਹਾਲਾਤ

ਇਹ ਪ੍ਰਦਰਸ਼ਨ ਭਾਜਪਾ ਹੈੱਡਕੁਆਰਟਰ 'ਤੇ ਹੋਵੇਗਾ, ਜਿਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਾਮਲ ਹੋਣਗੇ। ਚੰਡੀਗੜ੍ਹ ਵਿਚ ਮੇਅਰ ਚੋਣ ਧਾਂਦਲੀ ਤੋਂ ਭਾਜਪਾ ਵਲੋਂ ਮੇਅਰ ਬਣਾਉਣ 'ਤੇ ਆਮ ਆਦਮੀ ਪਾਰਟੀ (ਆਪ) ਪ੍ਰਦਰਸ਼ਨ ਕਰੇਗੀ।

ਇਹ ਵੀ ਪੜ੍ਹੋ- ਸਤਨਾਮ ਸੰਧੂ, ਗੁਪਤਾ ਅਤੇ ਮਾਲੀਵਾਲ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਦੱਸਣਯੋਗ ਹੈ ਕਿ ਮੇਅਰ ਚੋਣ ਨਤੀਜੇ ਆਉਣ ਮਗਰੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਨਿਗਮ ਦਫ਼ਤਰ 'ਚ ਜੰਮ ਕੇ ਹੰਗਾਮਾ ਕੀਤਾ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਭਾਜਪਾ ਨੇ ਚੋਣ ਧਾਂਦਲੀ ਕੀਤੀ ਹੈ ਅਤੇ ਸਾਡੀਆਂ ਕੁਝ ਵੋਟਾਂ ਨੂੰ ਰੱਦ ਕੀਤਾ ਹੈ। ਕਾਂਗਰਸ ਅਤੇ 'ਆਪ' ਨੇ ਚੋਣ ਅਧਿਕਾਰੀ ਅਨਿਲ ਮਸੀਹ 'ਤੇ ਵੋਟਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲਾਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News