ਆਂਧਰਾ ਪ੍ਰਦੇਸ਼ ਦੇ ਸੀ.ਐੱਮ. ਚੰਦਰਬਾਬੂ ਨਾਇਡੂ ਨੇ ਇਕ ਦਿਨਾਂ ਭੁੱਖ ਹੜਤਾਲ ਕੀਤੀ ਖਤਮ

02/11/2019 9:31:45 PM

ਹੈਦਰਾਬਾਦ— ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੂੰ ਪਾਣੀ ਪਿਲਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਖਤਮ ਕਰਵਾਈ। ਜ਼ਿਕਰਯੋਗ ਹੈ ਕਿ ਤੇਲਗੂ ਦੇਸ਼ਮ ਪਾਰਟੀ ਦੇ ਪ੍ਰਮੁੱਖ ਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਆਪਣੇ ਸੂਬੇ ਨੂੰ ਵਿਸ਼ੇਸ਼ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ 'ਚ ਇਕ ਦਿਨ ਦੀ ਭੁੱਖ ਹੜਤਾਲ 'ਤੇ ਬੈਠੇ ਸਨ। ਚੰਦਰਬਾਬੂ ਨਾਇਡੂ ਆਪਣੇ ਮੰਤਰੀਆਂ, ਪਾਰਟੀ ਦੇ ਵਿਧਾਇਕਾਂ ਤੇ ਸੰਸਦਾਂ ਨਾਲ ਧਰਨੇ 'ਤੇ ਬੈਠੇ।

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਆਮ ਆਦਮੀ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਤੇ ਸਪਾ ਸੁਪ੍ਰੀਮੋ ਮੁਲਾਇਮ ਸਿੰਘ ਯਾਦਵ ਨੇ ਵੀ ਆਂਧਰਾ ਭਵਨ ਪਹੁੰਚ ਕੇ ਨਾਇਡੂ ਦਾ ਸਮਰਥਨ ਕੀਤਾ। ਨਾਇਡੂ ਮੰਗਲਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇਕ ਰਿਪੋਰਟ ਵੀ ਸੌਂਪਣਗੇ। ਦੱਸ ਦਈਏ ਕਿ ਉਨ੍ਹਾਂ ਨੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਦਿਵਾਉਣ ਤੇ ਸੂਬਾ ਪੂਨਰ ਗਠਨ ਐਕਟ, 2014 ਦੇ ਤਹਿਤ ਕੇਂਦਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ।


Inder Prajapati

Content Editor

Related News