ਗੋਰਖਪੁਰ ਸਦਰ ਤੋਂ ਯੋਗੀ ਖਿਲਾਫ ਚੋਣ ਲੜਨਗੇ ਚੰਦਰਸ਼ੇਖਰ

01/21/2022 10:37:07 AM

ਨੋਇਡਾ– ਐੱਸ. ਸੀ. ਨੇਤਾ ਚੰਦਰਸ਼ੇਖਰ ਆਜ਼ਾਦ ਗੋਰਖਪੁਰ ਸਦਰ ਸੀਟ ਤੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣ ਲੜਨਗੇ। ਉਨ੍ਹਾਂ ਦੀ ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ) ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਗੋਰਖਪੁਰ ਸਦਰ ਤੋਂ ਭਾਜਪਾ ਦੇ ਉਮੀਦਵਾਰ ਹਨ।
 ਪਾਰਟੀ ਨੇ ਸੋਸ਼ਲ ਮੀਡੀਆ ’ਤੇ ਇਕ ਬਿਆਨ ਵਿਚ ਕਿਹਾ ਕਿ ‘ਬਹੁਜਨ ਹਿਤਾਯ-ਬਹੁਜਨ ਸੁਖਾਯ’ ਦੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਅਤੇ ਕਾਂਸ਼ੀਰਾਮ ਸਾਹਿਬ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਂਦੇ ਹੋਏ ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ), ਗੋਰਖਪੁਰ ਸਦਰ (322) ਸੀਟ ਤੋਂ ਚੰਦਰਸ਼ੇਖਰ ਆਜ਼ਾਦ ਨੂੰ ਆਪਣਾ ਉਮੀਦਵਾਰ ਐਲਾਨ ਕਰਦੀ ਹੈ। 

ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ) ਦੀ ਰਾਸ਼ਟਰੀ ਕੋਰ ਕਮੇਟੀ ਦੇ ਮੈਂਬਰ ਮੁਹੰਮਦ ਆਕਿਬ ਨੇ ਦੱਸਿਆ ਕਿ ਪਾਰਟੀ ਦਾ ਰਜਿਸਟਰਡ ਨਾਂ ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ) ਹੈ। ਆਜ਼ਾਦ (35), ਦਲਿਤ ਅਧਿਕਾਰ ਸੰਗਠਨ ਭੀਮ ਆਰਮੀ ਦੇ ਸਹਿ-ਸੰਸਥਾਪਕ ਹਨ ਅਤੇ ਉਹ ਇਸ ਦੇ ਰਾਸ਼ਟਰੀ ਪ੍ਰਧਾਨ ਵੀ ਹਨ। ਉਨ੍ਹਾਂ ਮਾਰਚ 2020 ਵਿਚ ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ) ਦੀ ਸ਼ੁਰੂਆਤ ਕੀਤੀ ਸੀ, ਜਿਸ ਦੇ ਉਹ ਪ੍ਰਧਾਨ ਹਨ।


Rakesh

Content Editor

Related News