Budget 2024: ਟੈਕਸ ਸਲੈਬ 'ਚ ਹੋਏ ਵੱਡੇ ਬਦਲਾਅ
Tuesday, Jul 23, 2024 - 12:46 PM (IST)
 
            
            ਬਿਜ਼ਨੈੱਸ ਡੈਸਕ: ਇਸ ਵਾਰ ਦੇ ਬਜਟ ਵਿਚ ਇਨਕਮ ਟੈਕਸ ਸਲੈਬ ਵਿਚ ਵੱਡੇ ਬਦਲਾਅ ਕੀਤਾ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਦੌਰਾਨ ਇਨ੍ਹਾਂ ਬਦਲਾਅ ਦਾ ਐਲਾਨ ਕੀਤਾ। ਨਵੇਂ ਪ੍ਰਬੰਧਾਂ ਮੁਤਾਬਕ 3 ਲੱਖ ਰੁਪਏ ਦੀ ਆਮਦਨ 'ਤੇ ਕੋਈ ਟੈਕਸ ਨਹੀਂ ਲੱਗੇਗਾ, 3-7 ਲੱਖ ਰੁਪਏ ਆਮਦਨ ਤਕ 5 ਫ਼ੀਸਦੀ, 7-10 ਲੱਖ 'ਤੇ 10 ਫ਼ੀਸਦੀ, 10-12 ਲੱਖ ਤਕ 15 ਫ਼ੀਸਦੀ, 12-15 ਲੱਖ ਤਕ 20 ਫ਼ੀਸਦੀ ਅਤੇ 15 ਲੱਖ ਤੋਂ ਵੱਧ ਆਮਦਨ 'ਤੇ 30 ਫ਼ੀਸਦੀ ਟੈਕਸ ਦੇਣਾ ਪਵੇਗਾ।
New Tax Regime ਤਹਿਤ ਹੁਣ ਸਾਲਾਨਾ 3 ਤੋਂ 7 ਲੱਖ ਰੁਪਏ ਆਮਦਨ 'ਤੇ 5 ਫ਼ੀਸਦੀ ਟੈਕਸ ਲੱਗੇਗਾ। ਅਜੇ ਤਕ 3 ਤੋਂ 6 ਲੱਖ ਰੁਪਏ ਦੀ ਆਮਦਨ ਵਾਲਿਆਂ 'ਤੇ 5 ਫ਼ੀਸਦੀ ਟੈਕਸ ਲਗਾਇਆ ਜਾਂਦਾ ਸੀ। ਭਾਵ ਇਸ ਸਲੈਬ ਵਿਚ ਇਕ ਲੱਖ ਰੁਪਏ ਦਾ ਬਦਲਾਅ ਕੀਤਾ ਗਿਆ ਹੈ। ਇਸ ਦੇ ਨਾਲ ਹੀ 3 ਲੱਖ ਰੁਪਏ ਦੀ ਸਾਲਾਨਾ ਆਮਦਨ 'ਤੇ ਪਹਿਲਾਂ ਵਾਂਗ ਕੋਈ ਟੈਕਸ ਨਹੀਂ ਲੱਗੇਗਾ। ਪੁਰਾਣੀ ਟੈਕਸ ਪ੍ਰਣਾਲੀ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਨਵੀਂ ਟੈਕਸ ਪ੍ਰਣਾਲੀ ਦੇ ਹੋਰ ਸਲੈਬਾਂ ਵਿਚ ਵੀ ਬਦਲਾਅ ਕੀਤੇ ਗਏ ਹਨ। ਹੁਣ 7 ਤੋਂ 10 ਲੱਖ ਰੁਪਏ ਦੀ ਆਮਦਨ 'ਤੇ 10 ਫੀਸਦੀ ਟੈਕਸ ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ 6 ਤੋਂ 9 ਲੱਖ ਰੁਪਏ ਦੀ ਸਾਲਾਨਾ ਆਮਦਨ 'ਤੇ 10 ਫੀਸਦੀ ਆਮਦਨ ਟੈਕਸ ਲਗਾਇਆ ਜਾਂਦਾ ਸੀ। ਇਸ ਦੇ ਨਾਲ ਹੀ 10 ਤੋਂ 12 ਲੱਖ ਰੁਪਏ ਦੀ ਆਮਦਨ 'ਤੇ 15 ਫੀਸਦੀ ਟੈਕਸ ਦੇਣਾ ਹੋਵੇਗਾ। ਪਹਿਲਾਂ ਇਹ ਟੈਕਸ ਸਲੈਬ 9 ਤੋਂ 12 ਲੱਖ ਰੁਪਏ ਦੀ ਆਮਦਨ ਲਈ ਸੀ।
ਇਸ ਦੇ ਨਾਲ ਹੀ ਪਹਿਲਾਂ ਦੀ ਤਰ੍ਹਾਂ 12 ਤੋਂ 15 ਲੱਖ ਰੁਪਏ ਦੀ ਸਾਲਾਨਾ ਆਮਦਨ 'ਤੇ 20 ਫੀਸਦੀ ਟੈਕਸ ਦੇਣਾ ਹੋਵੇਗਾ ਅਤੇ ਪਹਿਲਾਂ ਦੀ ਤਰ੍ਹਾਂ 15 ਲੱਖ ਰੁਪਏ ਤੋਂ ਜ਼ਿਆਦਾ ਦੀ ਆਮਦਨ 'ਤੇ 30 ਫੀਸਦੀ ਟੈਕਸ ਦੇਣਾ ਹੋਵੇਗਾ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਟੈਕਸ ਪ੍ਰਣਾਲੀ ਤਹਿਤ ਸਟੈਂਡਰਡ ਡਿਡਕਸ਼ਨ 50 ਹਜ਼ਾਰ ਰੁਪਏ ਤੋਂ ਵਧਾ ਕੇ 75 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਟੈਕਸ ਸਲੈਬ 'ਚ ਬਦਲਾਅ ਅਤੇ ਸਟੈਂਡਰਡ ਡਿਡਕਸ਼ਨ ਦੀ ਰਕਮ 'ਚ ਵਾਧੇ ਤੋਂ ਬਾਅਦ ਲੋਕਾਂ ਨੂੰ ਇਨਕਮ ਟੈਕਸ 'ਚ 17,500 ਰੁਪਏ ਤੱਕ ਦਾ ਫਾਇਦਾ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - Higher Education ਲਈ 10 ਲੱਖ ਰੁਪਏ ਤਕ ਦਾ ਲੋਨ ਦੇਵੇਗੀ ਸਰਕਾਰ, ਬਜਟ ਦੌਰਾਨ ਹੋਇਆ ਐਲਾਨ
ਪੁਰਾਣੀ ਟੈਕਸ ਪ੍ਰਣਾਲੀ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਯਾਨੀ ਪਹਿਲਾਂ ਦੀ ਤਰ੍ਹਾਂ 0-2.5 ਲੱਖ ਰੁਪਏ ਦੀ ਸਾਲਾਨਾ ਤਨਖਾਹ 'ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ। ਇਸ ਤੋਂ ਬਾਅਦ 2.5 ਲੱਖ ਰੁਪਏ ਤੋਂ 5 ਲੱਖ ਰੁਪਏ ਦੀ ਆਮਦਨ 'ਤੇ 20 ਫ਼ੀਸਦੀ ਟੈਕਸ ਅਤੇ 10 ਲੱਖ ਰੁਪਏ ਤੋਂ ਵੱਧ ਦੀ ਆਮਦਨ 'ਤੇ 30 ਫੀਸਦੀ ਟੈਕਸ ਦੇਣਾ ਹੋਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            