ਜੰਮੂ-ਕਸ਼ਮੀਰ ''ਚ ਬਦਲੇ ਮੌਸਮ ਦੇ ਮਿਜਾਜ਼, ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਰੀ ਅਪਡੇਟ

Thursday, Aug 29, 2024 - 05:51 PM (IST)

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ 'ਚ ਮੌਸਮ ਦਾ ਰੂਪ ਬਦਲ ਰਿਹਾ ਹੈ। ਮੌਸਮ ਦੀ ਪਹਿਲੀ ਬਰਫ਼ਬਾਰੀ ਨੇ ਕਸ਼ਮੀਰ ਦੇ ਸੋਨਮਰਗ 'ਚ ਦਸਤਖ਼ ਦੇ ਦਿੱਤੀ ਹੈ। ਇਸ ਤੋਂ ਇਲਾਵਾ ਸਵੇਰ ਤੋਂ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ 'ਚ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮਾਂ ਵੈਸ਼ਨੋ ਦੇਵੀ ਦਰਬਾਰ ਦੇ ਮੌਸਮ ਸਬੰਧੀ ਅਪਡੇਟ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ ਵੱਡੀ ਵਾਰਦਾਤ : ਵਿਆਹ ਲਈ ਧੀ ਦੇ ਆਸ਼ਕ ਨੂੰ ਫੋਨ ਕਰਕੇ ਬੁਲਾਇਆ ਘਰ, ਫਿਰ ਕਰ ਦਿੱਤਾ ਕਤਲ

ਪ੍ਰਾਪਤ ਜਾਣਕਾਰੀ ਅਨੁਸਾਰ ਮਾਂ ਵੈਸ਼ਨੋ ਦੇਵੀ ਕਟੜਾ ਵਿੱਚ ਸਵੇਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਹਲਕੀ ਬਾਰਿਸ਼ ਨਾਲ ਮਾਂ ਵੈਸ਼ਨੋ ਦੇਵੀ ਦੇ ਦਰਬਾਰ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਮੌਸਮ ਸੁਹਾਵਣਾ ਰਹੇਗਾ।

ਇਹ ਵੀ ਪੜ੍ਹੋ ਹੁਣ ਮੋਬਾਈਲ ਰਾਹੀਂ ਕੱਟੀ ਜਾਵੇਗੀ ਬੱਸਾਂ ਦੀ ਟਿਕਟ, ਜਾਣੋ ਕਿਵੇਂ ਮਿਲੇਗੀ ਇਹ ਸਹੂਲਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News