ਚੰਨੀ ਨੇ ਅਨੁਰਾਗ ਠਾਕੁਰ ਦੀ ਟਿੱਪਣੀ ਮਾਮਲੇ ''ਚ PM ਖ਼ਿਲਾਫ਼ ''ਵਿਸ਼ੇਸ਼ ਅਧਿਕਾਰ ਹਨਨ'' ਦਾ ਦਿੱਤਾ ਨੋਟਿਸ
Wednesday, Jul 31, 2024 - 03:08 PM (IST)
ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਦੀ ਟਿੱਪਣੀ ਦੇ ਮਾਮਲੇ 'ਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਵਿਸ਼ੇਸ਼ ਅਧਿਕਾਰ ਹਨਨ ਦਾ ਨੋਟਿਸ ਦਿੱਤਾ। ਪੰਜਾਬ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਚੰਨੀ ਨੇ ਇਸ ਨੋਟਿਸ 'ਚ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਠਾਕੁਰ ਦੇ ਭਾਸ਼ਣ ਦੇ ਉਸ ਅੰਸ਼ ਵਾਲਾ ਵੀਡੀਓ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਸਾਂਝਾ ਕੀਤਾ, ਜਿਨ੍ਹਾਂ ਨੂੰ ਸਦਨ ਦੀ ਕਾਰਵਾਈ ਤੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਕਦਮ ਸਦਨ ਦੇ ਵਿਸ਼ੇਸ਼ ਅਧਿਕਾਰ ਦਾ ਹਨਨ ਹੈ।
ਚੰਨੀ ਨੇ ਲੋਕ ਸਭਾ ਸਪੀਕਰ ਨੂੰ ਦਿੱਤੇ ਨੋਟਿਸ 'ਚ ਕਿਹਾ,''ਮੈਂ ਤੁਹਾਨੂੰ ਅੀਲ ਕਰਦਾ ਹਾਂ ਕਿ ਤੁਸੀਂ ਮੇਰਾ ਪ੍ਰਸਤਾਵ ਸਵੀਕਾਰ ਕਰੋ ਅਤੇ ਇਸ ਨੂੰ ਸਦਨ 'ਚ ਲਿਆਉਣ ਦੀ ਮਨਜ਼ੂਰੀ ਦਿਓ। ਮੇਰੀ ਇਹ ਅਪੀਲ ਵੀ ਹੈ ਕਿ ਪ੍ਰਧਾਨ ਮੰਤਰੀ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਹਨਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।'' ਠਾਕੁਰ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਬਜਟ 'ਤੇ ਚਰਚਾ 'ਚ ਹਿੱਸਾ ਲੈਂਦੇ ਹੋਏ ਜਾਤੀ ਜਨਗਣਨਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਤਿੱਖੇ ਹਮਲੇ ਕੀਤੇ ਸਨ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਿਹਾ ਸੀ,''ਜਿਸ ਦੀ ਜਾਤੀ ਦਾ ਪਤਾ ਨਹੀਂ, ਉਹ ਗਣਨਾ ਦੀ ਗੱਲ ਕਰਦਾ ਹੈ।'' ਕਾਂਗਰਸ ਮੈਂਬਰਾਂ ਨੇ ਇਸ ਨੂੰ ਲੈ ਕੇ ਡੂੰਘੀ ਨਾਰਾਜ਼ਗੀ ਜਤਾਈ ਅਤੇ ਸਦਨ 'ਚ ਹੰਗਾਮਾ ਹੋਇਆ। ਰਾਹੁਲ ਗਾਂਧੀ ਨੇ ਕਹਿਾ ਕਿ ਸਾਬਕਾ ਕੇਂਦਰੀ ਮੰਤਰੀ ਨੇ ਉਨ੍ਹਾਂ ਦਾ ਅਪਮਾਨ ਕੀਤਾ ਹੈ। ਠਾਕੁਰ ਦੀ ਇਹ ਟਿੱਪਣੀ ਅਜੇ ਵੀ ਕਾਰਵਾਈ ਦਾ ਹਿੱਸਾ ਹੈ, ਹਾਲਾਂਕਿ ਉਨ੍ਹਾਂ ਦੇ ਭਾਸ਼ਣ ਦੇ ਕੁਝ ਹੋਰ ਅੰਸ਼ ਹਟਾ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨੇ ਮੋਦੀ ਨੇ ਲੋਕ ਸਭਾ 'ਚ ਦਿੱਤੇ ਗਏ ਅਨੁਰਾਗ ਠਾਕੁਰ ਦੇ ਇਸ ਭਾਸ਼ਣ ਦੀ ਮੰਗਲਵਾਰ ਦੀ ਸ਼ਲਾਘਾ ਕੀਤੀ ਸੀ ਅਤੇ ਕਿਹਾ ਸੀ ਇਸ ਨੂੰ ਜ਼ਰੂਰ ਸੁਣਿਆ ਜਾਣਾ ਚਾਹੀਦਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8