ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ PM ਮੋਦੀ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਸੀ : ਅਨੁਰਾਗ

Friday, Aug 26, 2022 - 10:51 AM (IST)

ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ PM ਮੋਦੀ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਸੀ : ਅਨੁਰਾਗ

ਨਵੀਂ ਦਿੱਲੀ– ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪਿਛਲੀ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਸੀ।

ਪਾਰਟੀ ਹੈੱਡਕੁਆਰਟਰ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਸ ਮਾਮਲੇ ’ਚ ‘ਸਾਜ਼ਿਸ਼’ ਦਾ ਦੋਸ਼ ਲਾਇਆ ਅਤੇ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਚੰਨੀ ਅਤੇ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ‘ਗਾਇਬ’ ਸਨ।

ਠਾਕੁਰ ਨੇ ਇਹ ਵੀ ਦੋਸ਼ ਲਾਇਆ ਕਿ ਚੰਨੀ ਕਾਂਗਰਸ ਦੇ ‘ਆਪਣੇ ਆਕਾਵਾਂ’ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ ਅਤੇ ਪੰਜਾਬ ਪੁਲਸ ਉਨ੍ਹਾਂ ਦੇ ਇਸ਼ਾਰੇ ’ਤੇ ‘ਮੂਕ ਦਰਸ਼ਕ’ ਬਣੀ ਰਹੀ। ਉਨ੍ਹਾਂ ਨੇ ਪੁੱਛਿਆ, ‘ਕੀ ਕਾਰਨ ਸੀ? ਕਿਸ ਦੀ ਸਾਜ਼ਿਸ਼ ਸੀ? ਇਸ ਪਿੱਛੇ ਕੌਣ ਲੋਕ ਸਨ?’ ਉਨ੍ਹਾਂ ਸਵਾਲ ਉਠਾਇਆ ਕਿ ‘ਕਿਸ ਦੇ ਕਹਿਣ ’ਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਗਿਆ?’


author

Rakesh

Content Editor

Related News